Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਲੁਧਿਆਣਾ ‘ਚ ਘਰੇਲੂ ਕਲੇਸ਼ ਕਾਰਨ ਔਰਤ ਨੂੰ ਲਗਾਈ ਅੱਗ

ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਇੱਕ ਔਰਤ ਨੂੰ ਅੱਗ ਲਗਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਘਰੇਲੂ ਕਲੇਸ਼ ਕਾਰਨ ਵਾਪਰੀ ਹੈ। ਇਸ ਇੱਕ ਬਹੁਤ ਮੰਦਭਾਗੀ ਘਟਨਾ ਹੈ ਕਿ ਇੱਕ ਵਿਆਹੁਤਾ ਔਰਤ ਨੂੰ ਸਾੜ ਦਿੱਤਾ ਗਿਆ।

ਮਿਲੀ ਜਾਣਕਾਰੀ ਦੇ ਮੁਤਾਬਕ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਲੜਕੇ ਦੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਦਾ ਦੱਸਿਆ ਜਾ ਰਿਹਾ ਹੈ ਕਿਉਂਕਿ ਅੱਗ ਲੱਗਣ ਕਾਰਨ, ਇੱਕ ਔਰਤ ਬੁਰੀ ਤਰ੍ਹਾਂ ਝੁਲਸ ਗਈ।

ਜ਼ਖਮੀ ਔਰਤ ਦੀ ਪਛਾਣ ਸੁਮਨ ਵਜੋਂ ਹੋਈ ਹੈ। ਔਰਤ ਅਤੇ ਉਸ ਦੇ ਮਾਤਾ-ਪਿਤਾ ਦਾ ਦੋਸ਼ ਹੈ ਕਿ ਜੇਠ, ਜੀਜਾ, ਅਤੇ ਭਰਜਾਈ ਵੱਲੋਂ ਉਸ ‘ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਦਿੱਤੀ ਗਈ। ਔਰਤ ਦੇ ਭਰਾ ਸੰਦੀਪ ਦੇ ਮੁਤਾਬਕ ਉਸ ਦੀ ਭੈਣ ਦੇ ਵਿਆਹ ਨੂੰ 5 ਸਾਲ ਹੋ ਚੁੱਕੇ ਹਨ ਅਤੇ ਉਸ ਦੇ ਦੋ ਬੱਚੇ ਵੀ ਹਨ।ਮਿ੍ਤਕ ਦੇ ਪਰਿਵਾਰ ਵਾਲਿਆਂ ਦੇ ਮੁਤਾਬਕ ਪਹਿਲਾਂ ਵੀ ਉਨ੍ਹਾਂ ਦੀ ਲੜਕੀ ਦੀ ਕੁੱਟਮਾਰ ਕੀਤੀ ਜਾਂਦੀ ਸੀ ਪਰ ਉਹ ਹਮੇਸ਼ਾ ਹੀ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੀ ਸੀ।
ਪਰ ਹੁਣ ਹਰ ਹੱਦ ਪਾਰ ਕਰਕੇ ਉਨ੍ਹਾਂ ਦੀ ਧੀ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਿਲਹਾਲ ਉਹ ਸਿਵਲ ਹਸਪਤਾਲ ਨਾਲ ਸਬੰਧਤ ਥਾਣੇ ਵਿੱਚ ਪਹੁੰਚ ਕੇ ਪੁਲਿਸ ਨੂੰ ਬਿਆਨ ਦਰਜ ਕਰਵਾਉਣਗੇ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਫਿਲਹਾਲ ਪੁਲਿਸ ਮੁਲਾਜ਼ਮਾਂ ਵੱਲੋਂ ਸੁਮਨ ਦੇ ਪਤੀ ਨੂੰ ਧਮਕੀਆਂ ਦੇ ਕੇ ਭਜਾ ਦਿੱਤਾ ਗਿਆ ਹੈ ਅਤੇ ਸੁਮਨ ਖੁਦ ਜੇਰੇ ਇਲਾਜ ਹੈ।