Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਵੱਖ ਵੱਖ ਜਥੇਬੰਦੀਆਂ ਵੱਲੋਂ ਕਿਸਾਨਾਂ ਵੱਲੋਂ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦਾ ਸਮਰਥਨ ਦਾ ਐਲਾਨ

ਵੱਖ ਵੱਖ ਜਥੇਬੰਦੀਆਂ ਵੱਲੋਂ ਕਿਸਾਨਾਂ ਵੱਲੋਂ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦਾ ਸਮਰਥਨ ਦਾ ਐਲਾਨ


ਜਲੰਧਰ,(ਸੰੰਜੇੇ ਸ਼਼ਾਰਮਾ)- ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਜੋ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਕਿਸਾਨ ਮੋਰਚਾ (ਰਾਜੇਵਾਲ )ਦੇ ਆਗੂ ਸਿੱਖ ਤਾਲਮੇਲ ਕਮੇਟੀ ਦੇ ਜਲੰਧਰ ਦਫਤਰ ਪੁਲੀ ਅਲੀ ਮਹੱਲਾ ਵਿਖੇ ਪਹੁੰਚੇ ਜਿੰਨਾ ਵਿੱਚ ਕਸ਼ਮੀਰ ਸਿੰਘ ਜੰਡਿਆਲਾ, ਮੰਗਲ ਸਿੰਘ, ਤੇ ਜਸਵਿੰਦਰ ਸਿੰਘ ਸ਼ਾਮਿਲ ਸਨ, ਸਿੱਖ ਤਾਲਮੇਲ ਕਮੇਟੀ ਦੇ ਦਫਤਰ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜਿਨਾਂ ਵਿਚ ਜਥੇਦਾਰ ਜਗਜੀਤ ਸਿੰਘ ਗਾਬਾ, ਪ੍ਰਧਾਨ ਗੁਰਦੁਆਰਾ ਨੌਵੀਂ ਪਾਤਸ਼ਾਹੀ, ਜਸਵੀਰ ਸਿੰਘ ਬੱਗਾ, ਹਰਜੋਤ ਸਿੰਘ ਲੱਕੀ, ਸਹਿਦੇਵ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਮਲਹੋਤਰਾ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਤਜਿੰਦਰ ਸਿੰਘ ਸੰਤ ਨਗਰ ਤੋਂ ਭਾਰਤ ਬੰਦ ਦਾ ਸਮਰਥਨ ਮੰਗਿਆ ਗਿਆ ਜਿਸ ਤੇ ਵੱਖ ਵੱਖ ਆਗੂਆਂ ਨੇ ਕਿਹਾ ਕਿਸਾਨੀ ਮੰਗਾਂ ਦੇ ਨਾਲ 32 -32 ਸਾਲਾਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕਿਸਾਨੀ ਮੰਗਾਂ ਦੇ ਨਾਲ ਉਠਾਈ ਜਾਣੀ ਚਾਹੀਦੀ ਹੈ, ਜਿਸ ਤੇ ਕਿਸਾਨ ਜਥੇਦਾਰ ਆਗੂ ਕਸ਼ਮੀਰ ਸਿੰਘ ਜੰਡਿਆਲਾ ਅਤੇ ਉਨਾਂ ਦੇ ਸਾਥੀਆਂ ਨੇ ਯਕੀਨ ਦਵਾਇਆ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਵੱਡੇ ਪੱਧਰ ਤੇ ਉਠਾਵਾਂਗੇ, ਜਿਸ ਤੇ ਵੱਖ ਵੱਖ ਆਗੂਆਂ ਨੇ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਨਾ ਕੇਵਲ ਸਮਰਥਨ ਦਿੱਤਾ ਬਲਕਿ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ ,ਕਿਸਾਨ ਆਗੂਆਂ ਨੇ ਦਿੱਤੇ ਸਮਰਥਨ ਲਈ ਵੱਖ-ਵੱਖ ਜਥੇਬੰਦੀਆਂ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਜਤਿੰਦਰ ਸਿੰਘ ਸਾਨੀ, ਹਰਵਿੰਦਰ ਸਿੰਘ ਚਾਂਦੀ, ਮਨਮਿੰਦਰ ਸਿੰਘ ਭਾਟੀਆ ,ਅਮਨਦੀਪ ਸਿੰਘ ਬੱਗਾ, ਪ੍ਰਭਜੋਤ ਸਿੰਘ ਖਾਲਸਾ, ਲਖਬੀਰ ਸਿੰਘ ਲੱਕੀ ,ਸੰਨੀ ਉਬਰਾਏ ਆਦੀ ਹਾਜ਼ਰ ਸਨ