Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਵੱਟਸਐਪ ਸਟੇਟਸ ਲਾਉਣ ਵੇਲੇ ਜ਼ਿੰਮੇਵਾਰਾਨਾ ਵਿਹਾਰ ਕੀਤਾ ਜਾਵੇ: ਬੰਬੇ ਹਾਈ ਕੋਰਟ

ਵੱਟਸਐਪ ਸਟੇਟਸ ਲਾਉਣ ਵੇਲੇ ਜ਼ਿੰਮੇਵਾਰਾਨਾ ਵਿਹਾਰ ਕੀਤਾ ਜਾਵੇ: ਬੰਬੇ ਹਾਈ ਕੋਰਟ

ਬੰਬੇ ਹਾਈ ਕੋਰਟ ਦੇ ਨਾਗਪੁਰ ਬੈਂਚ ਨੇ ਇਕ ਧਾਰਮਿਕ ਸਮੂਹ ਖ਼ਿਲਾਫ਼ ਕਥਿਤ ਤੌਰ ’ਤੇ ਨਫ਼ਰਤ ਫੈਲਾਉਣ ਵਾਲੀ ਸਮੱਗਰੀ ਪੋਸਟ ਕਰਨ ਵਾਲੇ ਵਿਅਕਤੀ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਵੱਟਸਐਪ ਸਟੇਟਸ ਰਾਹੀਂ ਦੂਜਿਆਂ ਤੱਕ ਕੋਈ ਸੁਨੇਹਾ ਪਹੁੰਚਾਉਂਦੇ ਸਮੇਂ ਜ਼ਿੰਮੇਵਾਰੀ ਦੀ ਭਾਵਨਾ ਨਾਲ ਵਿਵਹਾਰ ਕਰਨਾ ਚਾਹੀਦਾ ਹੈ। ਜਸਟਿਸ ਵਿਨੈ ਜੋਸ਼ੀ ਤੇ ਜਸਟਿਸ ਵਾਲਮੀਕੀ ਐੱਸਏ ਮੈਨੇਜ਼ਿਸ ਦੇ ਬੈਂਚ ਨੇ 12 ਜੁਲਾਈ ਨੂੰ ਆਪਣੇ ਹੁਕਮਾਂ ਵਿੱਚ ਕਿਹਾ ਕਿ ਅੱਜਕੱਲ੍ਹ ਵੱਟਸਐਪ ਸਟੇਟਸ ਦਾ ਉਦੇਸ਼ ਆਪਣੇ ਜਾਣ-ਪਛਾਣ ਵਾਲਿਆਂ ਨੂੰ ਕੁਝ ਚੀਜ਼ਾਂ ਤੋਂ ਜਾਣੂ ਕਰਵਾਉਣਾ ਹੁੰਦਾ ਹੈ ਅਤੇ ਲੋਕ ਅਕਸਰ ਆਪਣੇ ਜਾਣ-ਪਛਾਣ ਵਾਲਿਆਂ ਦਾ ਵੱਟਸਐਪ ਸਟੇਟਸ ਦੇਖਦੇ ਹਨ। ਕਿਸ਼ੋਰ ਲਾਂਦਕਰ (27) ਨਾਮ ਦੇ ਵਿਅਕਤੀ ਖ਼ਿਲਾਫ਼ ਜਾਣਬੁੱਝ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਆਈਪੀਸੀ ਦੀਆਂ ਧਾਰਾਵਾਂ, ਅਨੁਸੂਚਿਤ ਜਾਤੀ/ਜਨਜਾਤੀ ਐਕਟ ਅਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਲਾਂਦਕਰ ਨੇ ਐੱਫਆਈਆਰ ਰੱਦ ਕਰਨ ਦੀ ਅਪੀਲ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ, ‘‘ਵੱਟਸਐਪ ਸਟੇਟਸ..ਤੁਸੀਂ ਕੀ ਕਰ ਰਹੇ ਹੋ, ਕੀ ਸੋਚ ਰਹੇ ਹੋ ਜਾਂ ਤੁਸੀਂ ਜੋ ਕੁਝ ਦੇਖਿਆ ਹੈ ਉਸ ਦੀ ਤਸਵੀਰ ਜਾਂ ਵੀਡੀਓ ਹੋ ਸਕਦਾ ਹੈ। ਇਹ 24 ਘੰਟੇ ਬਾਅਦ ਹਟ ਜਾਂਦਾ ਹੈ। ਵੱਟਸਐਪ ਸਟੇਟਸ ਦਾ ਉਦੇਸ਼ ਕਿਸੇ ਵਿਅਕਤੀ ਵੱਲੋਂ ਜਾਣ-ਪਛਾਣ ਵਾਲਿਆਂ ਤੱਕ ਕੋਈ ਗੱਲ ਪਹੁੰਚਾਉਣਾ ਹੁੰਦਾ ਹੈ। ਇਹ ਹੋਰ ਕੁਝ ਨਹੀਂ, ਬਲਕਿ ਜਾਣ-ਪਛਾਣ ਵਾਲੇ ਵਿਅਕਤੀਆਂ ਨਾਲ ਸੰਪਰਕ ਕਰਨ ਦਾ ਇਕ ਤਰੀਕਾ ਹੈ। ਦੂਸਰਿਆਂ ਨੂੰ ਕੋਈ ਗੱਲ ਦੱਸਦੇ ਸਮੇਂ ਜ਼ਿੰਮੇਵਾਰੀ ਦੀ ਭਾਵਨਾ ਨਾਲ ਵਿਵਹਾਰ ਕਰਨਾ ਚਾਹੀਦਾ ਹੈ।’’ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਮਾਰਚ 2023 ’ਚ ਮੁਲਜ਼ਮ ਨੇ ਆਪਣਾ ਵੱਟਸਐਪ ਸਟੇਟਸ ਅਪਲੋਡ ਕੀਤਾ, ਜਿਸ ਵਿੱਚ ਉਸ ਨੇ ਇਕ ਸਵਾਲ ਲਿਖਿਆ ਅਤੇ ਸਟੇਟਸ ਦੇਖਣ ਵਾਲਿਆਂ ਤੋਂ ਹੈਰਾਨ ਕਰਨ ਵਾਲੇ ਨਤੀਜੇ ਜਾਣਨ ਲਈ ਗੂਗਲ ’ਤੇ ਇਸ ਸਵਾਲ ਨੂੰ ‘ਸਰਚ’ ਕਰਨ ਲਈ ਕਿਹਾ। ਜਦੋਂ ਸ਼ਿਕਾਇਤਕਰਤਾ ਨੇ ਸਵਾਲ ਨੂੰ ਗੂਗਲ ’ਤੇ ‘ਸਰਚ’ ਕੀਤਾ ਤਾਂ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਸਮੱਗਰੀ ਨਜ਼ਰ ਆਈ।