Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਵੱਡੇ ਪਰਦੇ ‘ਤੇ ਨਜ਼ਰ ਆਏਗੀ ‘ਡਾਕੂ ਹਸੀਨਾ’ ਦੀ ਕਹਾਣੀ

ਲੁਧਿਆਣਾ ਦੀ ਸੀਐਮਐਸ ਕੰਪਨੀ ਵਿੱਚ 9 ਜੂਨ ਨੂੰ ਇੱਕ ਹਸੀਨਾ ਨੇ ਆਪਣੇ 10 ਸਾਥੀਆਂ ਨਾਲ ਮਿਲ ਕੇ ਫਿਲਮੀ ਸਟਾਈਲ ਵਿੱਚ 8.49 ਕਰੋੜ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਸੀ। ਜਾਣਕਾਰੀ ਅਨੁਸਾਰ ਹੁਣ ਇਸ ਘਟਨਾ ‘ਤੇ ਫ਼ਿਲਮ ਜਾਂ ਵੈੱਬ ਸੀਰੀਜ਼ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲੁੱਟ ਤੋਂ ਬਾਅਦ ਫਿਲਮ ਨਿਰਮਾਤਾ ‘ਡਾਕੂ ਹਸੀਨਾ’ ਦੇ ਰੂਪ ‘ਚ ਲਾਈਮਲਾਈਟ ‘ਚ ਆਈ ਮਨਦੀਪ ਕੌਰ ਉਰਫ ਮੋਨਾ ਦੀ ਕਹਾਣੀ ਨੂੰ ਵੱਡੇ ਪਰਦੇ ‘ਤੇ ਦਿਖਾਉਣਾ ਚਾਹੁੰਦੇ ਹਨ। ਇਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ‘ਡਾਕੂ ਹਸੀਨਾ’ ਦੀ ਇਸ ਕਹਾਣੀ ‘ਚ ਰੋਮਾਂਸ, ਡਰਾਮਾ, ਐਕਸ਼ਨ ਅਤੇ ਸਸਪੈਂਸ ਸਭ ਕੁਝ ਹੈ ਜੋ ਦਰਸ਼ਕ ਪਸੰਦ ਕਰ ਸਕਦੇ ਹਨ। ਮੋਨਾ ਯਾਨੀ ‘ਡਾਕੂ ਹਸੀਨਾ’ ਬਚਪਨ ਤੋਂ ਹੀ ਆਪਣੇ ਨਾਨਾ-ਨਾਨੀ ਦੇ ਘਰ ਰਹਿੰਦੀ ਸੀ। ਮਾਤਾ-ਪਿਤਾ ਤੋਂ ਦੂਰ ਹੋਣ ਕਾਰਨ ਉਸ ਨੂੰ ਬਹੁਤ ਆਜ਼ਾਦੀ ਮਿਲੀ, ਇਸ ਲਈ ਉਸ ਦੇ ਸ਼ੌਕ ਵੀ ਵਧ ਗਏ। ਇਸ ਕਾਰਨ ਉਸ ਨੇ 3 ਵਾਰ ਵਿਆਹ ਕਰਵਾ ਲਿਆ। ਇੰਟਰਨੈੱਟ ਰਾਹੀਂ ਉਹ ਬਰਨਾਲਾ ਦੇ ਜਸਵਿੰਦਰ ਸਿੰਘ ਦੇ ਸੰਪਰਕ ਵਿੱਚ ਆਈ ਅਤੇ ਉਸ ਨਾਲ ਵਿਆਹ ਕਰਵਾ ਲਿਆ। ਇਸ ਦੇ ਬਾਵਜੂਦ ਉਸ ਦਾ ਅਮੀਰ ਬਣਨ ਦਾ ਸੁਪਨਾ ਪੂਰਾ ਨਹੀਂ ਹੋ ਸਕਿਆ। ਫਿਰ ਇੱਕ ਦਿਨ ਅਚਾਨਕ ਉਸਦੀ ਮੁਲਾਕਾਤ ਸੀ.ਐਮ.ਐਸ ਕੰਪਨੀ ਦੇ ਡਰਾਈਵਰ ਮਨਜਿੰਦਰ ਸਿੰਘ ਉਰਫ਼ ਮਨੀ ਨਾਲ ਹੋਈ, ਜੋ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਏ.ਟੀ.ਐਮ ਵਿੱਚ ਪੈਸੇ ਜਮ੍ਹਾ ਕਰਵਾਉਣ ਆਇਆ ਸੀ।
ਦੋਵਾਂ ਵਿਚਾਲੇ ਗੱਲਬਾਤ ਸ਼ੁਰੂ ਹੋ ਗਈ ਅਤੇ ਮੋਨਾ ਉਸ ਨਾਲ ਫਲਰਟ ਕਰਨ ਲੱਗੀ। ਮੋਨਾ ਨੇ ਮਨੀ ਨਾਲ ਮਿਲ ਕੇ ਇਸ ਸਾਰੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਯੋਜਨਾ ਬਣਾਈ। ਕੰਪਨੀ ਦੇ ਅੰਦਰ ਅਤੇ ਬਾਹਰ ਜਾਣ ਦਾ ਰਸਤਾ ਅਜਿਹਾ ਸੀ ਕਿ ਸੀਸੀਟੀਵੀ ਕੈਮਰਾ ਨਹੀਂ ਸੀ। ਉਹ ਰਾਤ ਨੂੰ ਕਿਸੇ ਨੂੰ ਨਜ਼ਰ ਨਾ ਆਉਣ, ਇਸ ਲਈ ਸਾਰਿਆਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ। ਕਿਸੇ ਨੂੰ ਵੀ ਮੋਬਾਈਲ ਫ਼ੋਨ ਵਰਤਣ ਦੀ ਇਜਾਜ਼ਤ ਨਹੀਂ ਸੀ। ਇਸ ਦੇ ਬਾਵਜੂਦ ਪੁਲੀਸ ਨੇ ਉਨ੍ਹਾਂ ਲੋਕਾਂ ਨੂੰ ਫੜ ਲਿਆ।

ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਦਿੱਤਾ ‘ਡਾਕੂ ਹਸੀਨਾ’ ਦਾ ਨਾਂਅ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਨਦੀਪ ਕੌਰ ਦਾ ਨਾਂ ‘ਡਾਕੂ ਹਸੀਨਾ’ ਰੱਖਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਮੋਨਾ, ਉਸ ਦੇ ਪਤੀ ਜਸਵਿੰਦਰ ਸਿੰਘ, ਪ੍ਰੇਮੀ ਮਨਜਿੰਦਰ ਸਿੰਘ ਸਮੇਤ 18 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।