Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਸਟੇਡੀਅਮ ਵਿੱਚ ਖੇਡਣ ਆਏ ਬੱਚਿਆਂ ਦੀ ਖਾਣੇ ਵਿੱਚ ਮਿਲੀ ਕਿਰਲੀ

ਮੋਹਾਲੀ ਦੇ ਸੈਕਟਰ 78 ਸਪੋਰਟਸ ਕੰਪਲੈਕਸ ਵਿੱਚ ਉਸ ਵੇਲੇ ਹੰਗਾਮਾ ਮਚ ਗਿਆ, ਜਦੋਂ ਸਟੇਡੀਅਮ ਵਿੱਚ ਖੇਡਣ ਆਏ ਬੱਚਿਆਂ ਦੀ ਖਾਣੇ ਵਿੱਚ ਕਿਰਲੀ ਮਿਲੀ। ਜਾਣਕਾਰੀ ਅਨੁਸਾਰ ਬੱਚਿਆਂ ਨੂੰ ਖਾਣੇ ਦੀ ਡਾਈਟ ਦਲੀਆ ਵੰਡਿਆ ਜਾ ਰਿਹਾ ਸੀ ਤਾਂ ਉਸ ਵਿੱਚ ਕਿਰਲੀ ਮਿਲੀ। ਦਲੀਏ ਵਿੱਚ ਕਿਰਲੀ ਮਿਲਣ ਤੋਂ ਬਾਅਦ ਉਥੇ ਪ੍ਰਸ਼ਾਸਨ ਦੇ ਹੱਥ ਪੈਰ ਫੁਲ ਗਏ।ਜਾਣਕਾਰੀ ਅਨੁਸਾਰ ਦਲੀਆ ਖਾਣ ਤੋਂ ਬਾਅਦ ਬੱਚਿਆਂ ਨੂੰ ਉਲਟੀਆਂ ਲੱਗ ਗਈਆਂ ਅਤੇ ਉਨ੍ਹਾਂ ਦੀ ਤਬੀਅਤ ਵਿਗੜੀ ਗਈ।ਕਰੀਬ 50 ਬੱਚਿਆਂ ਨੂੰ ਮੋਹਾਲੀ ਦੇ ਫੇਜ 6 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਚੰਗੀ ਗੱਲ ਇਹ ਹੈ ਕਿ ਹਾਲੇ ਤੱਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।