Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਨੈਚਿੰਗ ਕਰਨ ਵਿੱਚ ਸ਼ਾਮਲ ਤਿੰਨ ਦੋਸ਼ੀਆ ਨੂੰ ਗ੍ਰਿਫ਼ਤਾਰ ਕੀਤਾ

ਸਨੈਚਿੰਗ ਕਰਨ ਵਿੱਚ ਸ਼ਾਮਲ ਤਿੰਨ ਦੋਸ਼ੀਆ ਨੂੰ ਗ੍ਰਿਫ਼ਤਾਰ ਕੀਤਾ

ਜਲੰਧਰ, ਸਨੈਚਰਾਂ ਖਿਲਾਫ਼ ਕਾਰਵਾਈ ਕਰਦੇ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸਨੈਚਿੰਗ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਦੇ ਸਮੂਹ ਨੂੰ ਸਫਲਤਾਪੂਰਵਕ ਕਾਬੂ ਕੀਤਾ।

ਵੇਰਵਾ ਸਾਂਝਾ ਕਰਦੇ ਹੋਏ, ਪੁਲਿਸ ਕਮਿਸ਼ਨਰ, ਜਲੰਧਰ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਦੀ ਇੱਕ ਪੁਲਿਸ ਟੀਮ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਖੇਤਰ ਵਿੱਚ ਨਿਯਮਤ ਗਸ਼ਤ ‘ਤੇ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਤਿੰਨ ਵਿਅਕਤੀਆਂ – ਪ੍ਰੀਤਪਾਲ ਸਿੰਘ ਪੁੱਤਰ ਅਮਰ ਸਿੰਘ, ਕਿਰਪਾਲ ਸਿੰਘ ਪੁੱਤਰ ਪ੍ਰਭਾਪ ਸਿੰਘ ਅਤੇ ਰਵੀ ਪੁੱਤਰ ਕੁਲਦੀਪ ਸਿੰਘ ਸਾਰੇ ਵਾਸੀ ਮਿੱਠੂ ਬਸਤੀ, ਜਲੰਧਰ ਦੇ ਇੱਕ ਸਮੂਹ ਬਾਰੇ ਭਰੋਸੇਯੋਗ ਸੂਚਨਾ ਮਿਲੀ – ਜੋ ਆਦਤਨ ਸਨੈਚਿੰਗਾ ਕਰਦੇ ਹਨ। ਇਹ ਸਮੂਹ ਫੁੱਲਾਂਵਾਲਾ ਬਾਗ, ਨਾਹਾਲਾ ਰੋਡ, ਜਲੰਧਰ ਨੇੜੇ ਇੱਕ ਖੋਹਿਆ ਹੋਇਆ ਮੋਬਾਈਲ ਫੋਨ ਵੇਚਣ ਜਾ ਰਿਹਾ ਸੀ।

ਉਨ੍ਹਾਂ ਨੇ ਕਿਹਾ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮ ਨੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਮੋਬਾਈਲ ਫੋਨ (ਬ੍ਰਾਂਡ ਓਪੋ A3X 5G ਰੰਗ ਪਰਪਲ) ਬਰਾਮਦ ਕੀਤਾ। ਪੁੱਛਗਿੱਛ ਕਰਨ ‘ਤੇ ਇਹ ਖੁਲਾਸਾ ਹੋਇਆ ਕਿ ਵਿਅਕਤੀਆਂ ਨੇ ਲੈਦਰ ਕੰਪਲੈਕਸ ਰੋਡ ਤੋਂ ਇਹ ਮੋਬਾਈਲ ਫੋਨ ਖੋਹਿਆ ਸੀ। ਨਤੀਜੇ ਵਜੋਂ, ਐਫਆਈਆਰ ਨੰਬਰ 74 ਮਿਤੀ 03.04.2025 ਨੂੰ ਅਧੀਨ ਧਾਰਾ 304(2), 111 ਬੀਐਨਐਸ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਦਰਜ ਕੀਤੀ ਗਈ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਦੋਸ਼ੀਆਂ ‘ਤੇ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਸਨੈਚਿੰਗ ਨਾਲ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਹਨ। ਕਮਿਸ਼ਨਰੇਟ ਪੁਲਿਸ ਜਲੰਧਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ। ਸੀਪੀ ਜਲੰਧਰ ਨੇ ਜ਼ੋਰ ਦੇ ਕੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।_