Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਰਕਾਰ ਬਣਨ ’ਤੇ ਰਾਜਸਥਾਨ ਨੂੰ ਪਾਣੀ ਦੇਣ ਸਣੇ ਦਰਿਆਈ ਪਾਣੀਆਂ ਦੇ ਸਾਰੇ ਸਮਝੌਤੇ ਰੱਦ ਹੋਣਗੇ: ਸੁਖਬੀਰ

ਸਰਕਾਰ ਬਣਨ ’ਤੇ ਰਾਜਸਥਾਨ ਨੂੰ ਪਾਣੀ ਦੇਣ ਸਣੇ ਦਰਿਆਈ ਪਾਣੀਆਂ ਦੇ ਸਾਰੇ ਸਮਝੌਤੇ ਰੱਦ ਹੋਣਗੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਜਦੋਂ ਪੰਜਾਬ ਵਿੱਚ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਤਾਂ ਉਹ ਰਾਜਸਥਾਨ ਨੂੰ ਰਾਵੀ-ਬਿਆਸ ਦਾ 50 ਫੀਸਦੀ ਪਾਣੀ ਦੇਣ ਸਣੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਸਾਰੇ ਸਮਝੌਤੇ ਰੱਦ ਕਰੇਗਾ। ਉਨ੍ਹਾਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਪਾਰਟੀ ਦੇ ਜਲੰਧਰ ਸ਼ਹਿਰੀ ਇਕਾਈ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਚਰਨ ਚੰਨੀ ਦੇ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ। ਸ੍ਰੀ ਬਾਦਲ ਨੇ ਕਿਹਾ ਕਿ ਜਦੋਂ ਪਾਣੀ ਦੀ ਲੋੜ ਹੁੰਦੀ ਹੈ ਤਾਂ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਦੇ ਦਿੱਤਾ ਜਾਂਦਾ ਹੈ। ਅਗਲੀ ਵਾਰ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਅਕਾਲੀ ਦਲ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ ਬੇਸ਼ਕੀਮਤੀ ਪਾਣੀ ਦਾ ਲਾਭ ਮਿਲੇ।