Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਸਸਤਾ ਹੋਇਆ LPG ਸਿਲੰਡਰ

ਜੂਨ ਦੇ ਮਹੀਨੇ ਦੇ ਪਹਿਲੇ ਦਿਨ ਹੀ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ ਕਿਉਂਕਿ ਪਹਿਲੇ ਹੀ ਦਿਨ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਤੇਲ ਕੰਪਨੀਆਂ ਵੱਲੋਂ 1 ਜੂਨ ਨੂੰ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਰਾਹਤ ਦਿੱਤੀ ਗਈ ਹੈ। ਸਰਕਾਰੀ ਤੇਲ ਕੰਪਨੀਆਂ (OMCs) ਵੱਲੋਂ ਜਾਰੀ ਕੀਤੀ ਗਈ ਕੀਮਤ ਦੇ ਮੁਤਾਬਕ ਹੁਣ ਗੈਰ-ਘਰੇਲੂ ਸਿਲੰਡਰ ਯਾਨੀ ਕਮਰਸ਼‍ਅਲ ਗੈਸ ਸ‍ਿਲੰਡਰ ਦੀ ਕੀਮਤ 83 ਰੁਪਏ ਘੱਟ ਹੋ ਗਈ ਹੈ।

ਇਸਦਾ ਮਤਲਬ ਇਹ ਹੈ ਕਿ 19 ਕਿੱਲੋ ਵਾਲੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੇ ਲਈ ਹੁਣ ਤੁਹਾਨੂੰ 1773 ਰੁਪਏ ਹੀ ਦੇਣੇ ਪੈਣਗੇ। ਪਹਿਲਾਂ ਇਹ ਸਿਲੰਡਰ 1856.50 ਰੁਪਏ ਵਿੱਚ ਮਿਲਦਾ ਸੀ।

ਹਾਲਾਂਕਿ ਘਰੇਲੂ ਗੈਸ ਸਿਲੰਡਰ ਪਹਿਲਾਂ ਵਾਂਗ ਹੀ ਮਿਲੇਗਾ ਕਿਉਂਕਿ ਉਸਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਵਪਾਰਕ ਐਲਪੀਜੀ ਸਿਲੰਡਰਾਂ ਵਿੱਚ ਰਾਹਤ ਦੇਣ ਤੋਂ ਇਲਾਵਾ ਤੇਲ ਕੰਪਨੀਆਂ ਵੱਲੋਂ ਜੈੱਟ ਫਿਊਲ ਦੀਆਂ ਕੀਮਤਾਂ ਵਿੱਚ ਵੀ ਕਟੌਤੀ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਜੈੱਟ ਫਿਊਲ ਦੀਆਂ ਕੀਮਤਾਂ ਵਿੱਚ ਕਰੀਬ 6,600 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦਾ ਅਸਰ ਆਉਣ ਵਾਲੇ ਸਮੇਂ ‘ਚ ਹਵਾਈ ਯਾਤਰਾ ‘ਤੇ ਵੀ ਦੇਖਿਆ ਜਾ ਸਕਦਾ ਹੈ। ਨਵੀਆਂ ਦਰਾਂ 1 ਜੂਨ ਤੋਂ ਲਾਗੂ ਹੋ ਗਈਆਂ ਹਨ ਤੇ ਤੇਲ ਕੰਪਨੀਆਂ ਵੱਲੋਂ ਫਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ ਗੈਸ ਸਿਲੰਡਰ 1856.50 ਰੁਪਏ ਤੋਂ ਘੱਟ ਕੇ 1773 ਰੁਪਏ ‘ਤੇ ਆ ਗਿਆ ਹੈ, ਉੱਥੇ ਕੋਲਕਾਤਾ ‘ਚ ਪਹਿਲਾਂ 1960.50 ਰੁਪਏ ਦੇ ਮੁਕਾਬਲੇ ਹੁਣ ਇਸ ਸਿਲੰਡਰ
ਲਈ 1875.50 ਰੁਪਏ ਦੇਣੇ ਪੈਣਗੇ। ਇਸੇ ਤਰ੍ਹਾਂ, ਮੁੰਬਈ ਵਿੱਚ ਪਹਿਲਾਂ 1808.50 ਰੁਪਏ ਲੱਗਦੇ ਸੀ, ਜੋ ਹੁਣ 1725 ਰੁਪਏ ਵਿੱਚ ਉਪਲਬਧ ਹੋਵੇਗਾ ਤੇ ਚੇਨਈ ਵਿੱਚ ਕੀਮਤ 2021.50 ਰੁਪਏ ਤੋਂ ਘੱਟ ਕੇ ਹੁਣ 1937 ਰੁਪਏ ਹੋ ਗਈ ਹੈ।