Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਸਹਿਯੋਗ ਲਈ ਜ਼ਿਲ੍ਹਾ ਵਾਸੀਆਂ ਅਤੇ ਮੀਡੀਆ ਦਾ ਧੰਨਵਾਦ ਪ੍ਰਗਟਾਇਆ

ਸਹਿਯੋਗ ਲਈ ਜ਼ਿਲ੍ਹਾ ਵਾਸੀਆਂ ਅਤੇ ਮੀਡੀਆ ਦਾ ਧੰਨਵਾਦ ਪ੍ਰਗਟਾਇਆ

ਜਲੰਧਰ,  ਹਾਲਾਤ ਆਮ ਵਾਂਗ ਹੋਣ ਉਪਰੰਤ ਅੱਜ ਸ਼ਾਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਜਾਰੀ ਸਾਰੇ ਪਾਬੰਦੀਆਂ ਦੇ ਹੁਕਮ ਵਾਪਸ ਲੈ ਲਏ ਗਏ ਹਨ। ਉਨ੍ਹਾਂ ਸਹਿਯੋਗ ਲਈ ਜ਼ਿਲ੍ਹਾ ਵਾਸੀਆਂ ਅਤੇ ਮੀਡੀਆ ਦਾ ਧੰਨਵਾਦ ਵੀ ਪ੍ਰਗਟਾਇਆ।

ਡਾ. ਅਗਰਵਾਲ ਵੱਲੋਂ ਦੁਪਹਿਰ ਸਮੇਂ ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਹਦਾਇਤ ਕੀਤੀ ਸੀ ਕਿ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ ਵਿੱਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਹਰ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੇ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹੋਣ ਉਪਰੰਤ ਵੀ ਅਧਿਕਾਰੀ ਆਮ ਲੋਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਲਈ ਤਤਪਰ ਰਹਿਣ।