Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸ਼ਰਾਬ ਪੀਣ ਦੇ ਆਦੀ 300 ਪੁਲਿਸ ਅਫਸਰਾਂ ਖਿਲਾਫ ਮੁੱਖ ਮੰਤਰੀ ਦਾ ਵੱਡਾ ਐਕਸ਼ਨ…

ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸਰਮਾ ਨੇ ਸ਼ਰਾਬ ਪੀਣ ਦੇ ਆਦੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਵੱਡਾ ਐਕਸ਼ਨ ਲਿਆ ਹੈ।ਸੀਐਮ ਸਰਮਾ ਨੇ ਐਤਵਾਰ ਨੂੰ ਕਿਹਾ ਕਿ ਰਾਜ ਪੁਲਿਸ ਦੇ ਲਗਭਗ 300 ਅਧਿਕਾਰੀਆਂ ਨੂੰ ‘ਸ਼ਰਾਬ ਦੀ ਲਤ’ ਕਾਰਨ ਸਵੈਇੱਛਤ ਸੇਵਾਮੁਕਤੀ (ਵੀਆਰਐਸ) ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਦੀ ਥਾਂ ‘ਤੇ ਉਹ ਨਵੀਂ ਭਰਤੀ ਕਰਨ ਜਾ ਰਹੇ ਹਨ।

ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵਾ ਸਰਮਾ ਨੇ ਕਿਹਾ ਕਿ ਸ਼ਰਾਬ ਦੇ ਆਦੀ ਹੋ ਚੁੱਕੇ ਪੁਲਿਸ ਮੁਲਾਜ਼ਮਾਂ ਨੂੰ ਵੀਆਰਐਸ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੀ ਥਾਂ ਨਵੀਂ ਭਰਤੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, ‘ਲਗਭਗ 300 ਅਧਿਕਾਰੀ ਅਤੇ ਜਵਾਨ ਸ਼ਰਾਬ ਦੇ ਆਦੀ ਹਨ ਅਤੇ ਨਸ਼ੇ ਕਾਰਨ ਉਨ੍ਹਾਂ ਦੇ ਸਰੀਰਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਸਰਕਾਰ ਨੇ ਉਨ੍ਹਾਂ ਲਈ VRS ਦਾ ਪ੍ਰਬੰਧ ਕੀਤਾ ਹੋਇਆ ਹੈ।