Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸ਼ੁੱਕਰਵਾਰ ਤੋਂ ਲਾਪਤਾ ਹੋਏ 1 ਸਾਲ ਦੇ ਬੱਚੇ ਦੀ ਗੰਦੇ ਨਾਲੇ ’ਚੋਂ ਮਿਲੀ ਲਾਸ਼

ਹੈਬੋਵਾਲ ‘ਚ ਕਾਲੀ ਮਾਤਾ ਮੰਦਿਰ ਨੇੜੇ ਨਾਲੇ ‘ਚ ਡਿੱਗੇ ਬੱਚੇ ਦੀ ਲਾਸ਼ 24 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਗੰਦੇ ਨਾਲੋਂ ‘ਚੋਂ ਬਰਾਮਦ ਕੀਤੀ ਗਈ। ਹਿਮਾਂਸ਼ੂ ਨਾਂ ਦਾ ਇੱਕ ਸਾਲ ਦਾ ਬੱਚਾ ਸ਼ਨੀਵਾਰ ਨੂੰ ਆਪਣੀ ਮਾਂ ਦੇ ਹੱਥੋਂ ਗੰਦੇ ਨਾਲੇ ‘ਚ ਡਿੱਗ ਗਿਆ। ਜਿਸ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਕਦੇ ਮਾਂ ਕਹਿੰਦੀ ਰਹੀ ਕਿ ਪੁੱਤ ਨੂੰ ਕੋਈ ਚੁੱਕ ਕੇ ਲੈ ਗਿਆ ਹੈ ਤੇ ਕਦੇ ਮਾਂ ਕਹਿੰਦੀ ਰਹੀ ਕਿ ਉਹ ਨਾਲੇ ‘ਚ ਡਿੱਗ ਗਿਆ ਹੈ। ਜਿੱਥੇ ਮਾਂ ਨੇ ਦੱਸਿਆ ਕਿ ਪੁਲਿਸ ਅਤੇ ਨਗਰ ਨਿਗਮ ਦੀ ਟੀਮ ਬੱਚੇ ਦੀ ਭਾਲ ਵਿੱਚ ਲੱਗੀ ਹੋਈ ਹੈ। 24 ਘੰਟੇ ਬਾਅਦ ਐਤਵਾਰ ਦੁਪਹਿਰ ਬੱਚੇ ਦੀ ਲਾਸ਼ ਗੰਦੇ ਨਾਲੇ ‘ਚੋਂ ਮਿਲੀ। ਜਿਸ ਤੋਂ ਬਾਅਦ ਥਾਣਾ ਹੈਬੋਵਾਲ ਦੀ ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੀਡੀਆ ਰਿਪੋਰਟ ਅਨੁਸਾਰ ਵਾਰ-ਵਾਰ ਬਿਆਨ ਬਦਲਣ ਕਾਰਨ ਇਲਾਕੇ ਦੇ ਲੋਕਾਂ ਨੇ ਦੋਸ਼ ਲਾਇਆ ਕਿ ਬੱਚੇ ਦੀ ਮਾਂ ਝੂਠ ਬੋਲ ਰਹੀ ਹੈ ਅਤੇ ਉਸ ਨੇ ਪਹਿਲਾਂ ਬੱਚੇ ਦੀ ਕੁੱਟਮਾਰ ਕੀਤੀ ਅਤੇ ਗੁੱਸੇ ਵਿੱਚ ਆ ਕੇ ਖੁਦ ਬੱਚੇ ਨੂੰ ਨਾਲੇ ਵਿੱਚ ਸੁੱਟ ਦਿੱਤਾ। ਕੁਝ ਲੋਕਾਂ ਨੇ ਇਹ ਵੀ ਦੋਸ਼ ਲਾਇਆ ਕਿ ਕੋਈ ਉਸ ਤੋਂ ਬੱਚਾ ਲੈ ਗਿਆ ਹੈ। ਪਰ ਰੂਬੀ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੱਚਾ ਨਾਲੇ ਵਿੱਚ ਡਿੱਗਿਆ ਸੀ।ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਨਗਰ ਕੌਂਸਲ ਦੀ ਟੀਮ ਨਾਲ ਮਿਲ ਕੇ ਸਾਰੀ ਰਾਤ ਬਚਾਅ ਕਾਰਜ ਕੀਤਾ ਅਤੇ 24 ਘੰਟਿਆਂ ਬਾਅਦ ਬੱਚੇ ਦੀ ਲਾਸ਼ ਮਿਲੀ। ਪੁਲਿਸ ਦਾ ਕਹਿਣਾ ਹੈ ਕਿ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਬੱਚਾ ਡਿੱਗਿਆ ਹੈ ਜਾਂ ਬੱਚਾ ਸੁੱਟਿਆ ਗਿਆ ਹੈ।