Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸ਼੍ਰੀ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ

ਇਸ ਸਾਲ ਬਾਬਾ ਬਰਫਾਨੀ ਦੇ ਦਰਸ਼ਨ ਕਰਨ ਦੇ ਲਈ ਸ਼ਨੀਵਾਰ ਨੂੰ ਸ਼ਿਵ ਭਗਤਾਂ ਦਾ ਪਹਿਲਾ ਜੱਥਾ ਪਵਿੱਤਰ ਗੁਫਾ ਮੰਦਰ ਵੱਲ ਰਵਾਨਾ ਹੋ ਗਿਆ ਹੈ। ਗਾਂਦਰਬਲ ਦੇ ਡਿਪਟੀ ਕਮਿਸ਼ਨਰ ਸ਼ਿਆਮਬੀਰ ਨੇ ਸ਼੍ਰੀ ਅਮਰਨਾਥ ਜੀ ਸ਼ਰਾਇਨ ਬੋਰਡ ਅਤੇ ਪੁਲਿਸ ਦੇ ਵੱਡੇ ਅਧਿਕਾਰੀਆਂ ਦੇ ਨਾਲ ਬਾਲਟਾਲ ਦੇ ਮੁੱਖ ਬੇਸ ਕੈਂਪ ਤੋਂ ਹਰੀ ਝੰਡੀ ਦਿਖਾ ਕੇ 62 ਦਿਨਾਂ ਦੀ ਤੀਰਥਯਾਤਰਾ ਦੀ ਸ਼ੁਰੂਆਤ ਕੀਤੀ। ਬਾਬਾ ਬਰਫਾਨੀ ਦੇ ਦਰਸ਼ਨ ਕਰਨ ਜਾ ਰਹੇ ਸਾਰੇ ਸ਼ਰਧਾਲੂਆਂ ਦੀ ਸੁਵਿਧਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਮੱਧ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਸਥਿਤ ਬਾਲਟਾਲ, ਸਲਾਨਾ ਤੀਰਥਯਾਤਰਾ ਦੇ ਲਈ ਜਾਣ ਵਾਲੇ ਦੋ ਰਸਤਿਆਂ ਵਿੱਚੋਂ ਇੱਕ ਹੈ।ਜਦੋਂ ਕਿ ਦੂਜਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਪਹਿਲਗਾਮ ਦਾ ਰਸਤਾ ਹੈ। ਜ਼ਿਕਰਯੋਗ ਹੈ ਕਿ ਯਾਤਰੀ ਬੇਸ ਕੈਂਪ ਤੋਂ ਲਗਭਗ 13 ਹਜ਼ਾਰ ਫੁੱਟ ਦੀ ਉਚਾਈ ਉੱਤੇ ਸਥਿਤ ਪਵਿੱਤਰ ਗੁਫਾ ਮੰਦਰ ਤੱਕ 12 ਕਿਲੋਮੀਟਰ ਦੀ ਯਤਾਰਾ ਕਰਨਗੇ । ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਡਿਪਟੀ ਕਮਿਸ਼ਨਰ ਸ਼ਿਆਮਬੀਰ ਨੇ ਕਿਹਾ ਕਿ ਬੇਸ ਕੈਂਪ ਵਿੱਚ ਲਗਭਗ 6 ਹਜ਼ਾਰ ਯਾਤਰੀ ਪਹੁੰਚੇ ਹਨ।

ਡਿਪਟੀ ਕਮਿਸ਼ਨਰ ਸ਼ਿਆਮਬੀਰ ਨੇ ਯਾਤਰਾ ਨੂੰ ਲੈ ਕੇ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਯਾਤਰਾ ਸੁਚਾਰੂ ਰੂਪ ਨਾਲ ਚੱਲੇ। ਮੈਂ ਯਾਤਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਆਰਐਫਆਈਡੀ ਆਪਣੇ ਨਾਲ ਰੱਖਣ । ਉਨ੍ਹਾਂ ਨੇ ਕਿਹਾ ਕਿ ਸਵੈਸੇਵਕਾਂ ਅਤੇ ਪਹਾੜੀ ਬਚਾਅ ਦਲ ਨੂੰ ਯਾਤਰਾ ਮਾਰਗ ਉੱਤੇ ਤਾਇਨਾਤ ਕੀਤਾ ਗਿਆ ਹੈ। ਜ਼ਰੂਰਤ ਪੈਣ ’ਤੇ ਯਾਤਰੀ ਉਨ੍ਹਾਂ ਦੀ ਮਦਦ ਲੈ ਸਕਦੇ ਹਨ।ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਾਨਕ ਲੋਕਾਂ ਦੇ ਸਮਰਥਨ ਤੋਂ ਬਿਨਾ ਇਹ ਯਾਤਰਾ ਸੰਭਵ ਨਹੀਂ ਹੋਵੇਗੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਸ਼ੁੱਕਰਵਾਰ ਨੂੰ ਜੰਮੂ ਵਿਖੇ ਸਥਿਤ ਬੇਸ ਕੈਂਪ ਤੋਂ 3,488 ਤੀਰਥ ਯਾਤਰੀਆਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।