Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਸਿੱਖ ਤਾਲਮੇਲ ਕਮੇਟੀ ਵੱਡਾ ਕਾਫ਼ਲਾ ਲੈਕੇ 29 ਜਨਵਰੀ ਨੂੰ ਚੰਡੀਗੜ੍ਹ ਮੋਰਚੇ ਵਿੱਚ ਸਾਮਿਲ ਹੋਵੇਗੀ

   ਜਲੰਧਰ,(ਸੰਜੇ ਸ਼ਰਮਾ)-ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ ਮੋਰਚੇ ਵੱਲੋਂ 30-32 ਸਾਲਾਂ ਤੋਂ ਜੇਲਾਂ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਪੱਕਾ ਮੋਰਚਾ ਲਾਇਆ ਗਿਆ ਹੈ,ਉਸ ਵਿੱਚ ਵਾਰਿਸ ਪੰਜਾਬ ਜਥੇਬੰਦੀ ਦੇ ਮੁੁਖੀ ਅਜ ਜੋ ਸੰਗਤਾਂ ਨਾਲ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਹਨ। ਉਸ ਵਿੱਚ ਸਿੱਖ ਤਾਲਮੇਲ ਕਮੇਟੀ ਨੂੰ ਆਵਦੇ ਨਾਲ ਲੈਣ ਲਈ ਵਾਰਿਸ ਪੰਜਾਬ ਦੀ ਜਥੇਬੰਦੀ ਜਲੰਧਰ ਦੇ ਇੰਚਾਰਜ ਭਾਈ ਉਂਕਾਰ ਸਿੰਘ ਅਜ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ-ਅਲੀ ਮੁਹਲੇ ਵਿਖੇ ਪਹੁੰਚੇ। ਜਿੱਥੇ ਉਹਨਾਂ ਨੂੰ ਸਿੱਖ ਤਾਲਮੇਲ ਕਮੇਟੀ ਵੱਲੋਂ ਜੀ ਆਇਆਂ ਕਿਹਾ ਗਿਆ ਹੈ, ਸਰਬਸੰਮਤੀ ਨਾਲ ਸਿੱਖ ਤਾਲਮੇਲ ਕਮੇਟੀ ਵਡਾ ਜਥਾ ਲੈਕੇ ਬਿਧੀਪੁਰ ਫਾਟਕ ਤੋਂ ਭਾਈ ਅੰਮ੍ਰਿਤਪਾਲ ਸਿੰਘ ਵਾਲੇ ਕਾਫਲੇ ਵਿੱਚ ਸਾਮਿਲ ਹੋਣਗੇ। ਜੋ ਭਾਈ ਕਾਫਲਾ ਸਾਬ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਨੇ। ਇਹ ਕਾਫਲਾ ਸਵੇਰੇ 10 ਵਜੇ ਬਿਧੀਪੁਰ ਫਾਟਕ ਪਹੁੰਚ ਕੇ ਚੰਡੀਗੜ੍ਹ ਵਲ ਚਾਲੇ ਪਾਏ ਜਾਣਗੇ। 
           ਇਸ ਮੌਕੇ ਤੇ ਬੋਲਦਿਆਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਪਾਲੀ ਚੱਡਾ,ਵਿੱਕੀ ਸਿੰਘ ਖਾਲਸਾ,ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਿੰਘਾਂ ਦੀ ਰਿਹਾਈ ਲਈ  ਲਗੇ ਮੋਰਚੇ ਵਿੱਚ ਸ਼ਾਮਲ ਹੋਣਾ  ਹਰ ਪੰਜਾਬੀ ਖਾਸ ਕਰਕੇ ਹਰ ਸਿੱਖ ਦਾ ਫਰਜ਼ ਬਣਦਾ ਹੈ। ਕਿਉਂਕਿ ਮੌਕੇ ਦੀਆਂ ਸਰਕਾਰਾਂ ਜਿਸ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਸਰਕਾਰ ਨਹੀਂ ਚਾਹੁੰਦੀਆਂ,ਕਿ ਬੰਦੀ ਸਿੰਘ ਆਪਣੇ ਘਰਾਂ ਨੂੰ ਪਰਤਣ,ਪਰ ਸਿੱਖ ਕੋਮ ਦਾ ਦਬਾਅ ਹੀ ਇਨ੍ਹਾਂ ਦੀ ਰਿਹਾਈ ਲਈ ਮਜਬੂਰ ਕਰ ਸਕਦਾ ਹੈ, ਕਮੇਟੀ ਮੈਂਬਰਾਂ ਨੇ ਸਮੁੱਚੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਫਲੇ ਵਿੱਚ ਸ਼ਾਮਲ ਹੋਣ ਲਈ ਸਵੇਰੇ ਠੀਕ 10 ਵਜੇ ਬਿਧੀਪੁਰ ਫਾਟਕ ਤੇ ਪਹੁੰਚਣ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾਂ  ਹਰਪ੍ਰੀਤ ਸਿੰਘ ਸੋਨੂੰ,ਪਰਜਿੰਦਰ ਸਿੰਘ,ਪਲਵਿੰਦਰ ਸਿੰਘ ਬਾਬਾ,ਹਰਜੀਤ ਸਿੰਘ ਬਾਬਾ,ਸੰਨੀ  ਸਿੰਘ ਉਬਰਾਏ,ਅਮਨਦੀਪ ਸਿੰਘ ਬੱਗਾ,ਅਮਨਦੀਪ ਸਿੰਘ ਟਿੰਕੂ,ਜਤਿੰਦਰ ਮਲਹੋਤਰਾ,ਮਨਮਿੰਦਰ ਸਿੰਘ ਭਾਟੀਆ ਸਾਮਿਲ ਸਨ।