Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਿੱਖ ਤਾਲਮੇਲ ਕਮੇਟੀ” ਵੱਲੋਂ ਅੰਮ੍ਰਿਤਧਾਰੀ ਬੱਚੇ ਨੂੰ ਕਾਰੋਬਾਰ ਕਰਨ ਲਈ ਕਾਊਂਟਰ ਰੇੜੀ ਬਣਾ ਕੇ ਦਿੱਤੀ ਗਈ

ਸਿੱਖ ਤਾਲਮੇਲ ਕਮੇਟੀ” ਵੱਲੋਂ ਅੰਮ੍ਰਿਤਧਾਰੀ ਬੱਚੇ ਨੂੰ ਕਾਰੋਬਾਰ ਕਰਨ ਲਈ ਕਾਊਂਟਰ ਰੇੜੀ ਬਣਾ ਕੇ ਦਿੱਤੀ ਗਈ

ਜਲੰਧਰ, ਇੱਕ ਅੰਮ੍ਰਿਤਧਾਰੀ ਗੁਰਸਿੱਖ ਬੱਚਾ , ਜਿਸ ਨੇ ਇੰਜੀਨੀਅਰਿੰਗ ਕੀਤੀ ਹੋਈ ਹੈ, ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ। ਪਰ ਮਾਇਆ ਪੱਖੋਂ ਕਮਜ਼ੋਰ ਹੋਣ ਕਾਰਨ ਕਾਰੋਬਾਰ ਕਰਨ ਚ ਅਸਮਰਥ ਸੀ। ਜਿਸ ਤੇ ਉਸ ਵੱਲੋਂ ਸਿੰਘ ਸਭਾਵਾਂ ਦੇ ਬੁਲਾਰੇ ਹਰਜੋਤ ਸਿੰਘ ਲੱਕੀ ਨਾਲ ਸੰਪਰਕ ਕੀਤਾ ਗਿਆ। ਅਤੇ ਮਦਦ ਦੀ ਗੁਹਾਰ ਲਗਾਈ ਗਈ। ਜਿਸ ਤੇ ਉਹਨਾਂ ਵਲੋਂ ਦਾਨੀ ਵੀਰਾ ਤੋਂ ਮਾਇਆ ਦੀ ਮਦਦ ਕਰਵਾਈ ਗਈ। ਉਪਰੰਤ ਕਾਊਂਟਰ ਰੇੜੀ ਉਸ ਬੱਚੇ ਨੂੰ ਬਣਾ ਕੇ ਦੇਣ ਲਈ ਹਰਜੋਤ ਸਿੰਘ ਲੱਕੀ ਵੱਲੋਂ ਸਿੱਖ ਤਾਲਮੇਲ ਕਮੇਟੀ ਨਾਲ ਸੰਪਰਕ ਕੀਤਾ ਗਿਆ। ਜਿਸ ਤੇ ਕਮੇਟੀ ਦੇ ਸੀਨੀਅਰ ਆਗੂਆਂ ਵੱਲੋਂ ਆਪਣੇ ਮੈਂਬਰ ਬੀਬੀ ਗੁਰਜੀਤ ਕੌਰ ਖਾਲਸਾ ਨੂੰ ਸੇਵਾ ਕਰਨ ਦੀ ਜਿੰਮੇਵਾਰੀ ਦਿੱਤੀ ।ਜਿਸ ਤੇ ਉਸ ਬੀਬੀ ਵੱਲੋਂ ਆਪਣੀ ਭੈਣ ਕਮਲਜੀਤ ਕੌਰ ਦੀ ਮਦਦ ਨਾਲ ਗੁਰਸਿੱਖ ਬੱਚੇ ਨੂੰ ਕਾਊਂਟਰ ਰੇੜੀ ਬਣਵਾ ਕੇ ਦਿੱਤੀ। ਜਿਸ ਨੂੰ ਅੱਜ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ਅਤੇ ਬੀਬੀ ਗੁਰਜੀਤ ਕੌਰ ਖਾਲਸਾ ਨੇ ਕਾਊਂਟਰ ਰੇਡੀ ਬਣਾ ਕੇ ਬੱਚੇ ਦੇ ਸਪੁਰਦ ਕਰ ਦਿਤੀ ਗਈ। ਕਾਊਂਟਰ ਰੇੜੀ ਸੌਂਪਦੇ ਕਮੇਟੀ ਆਗੂਆਂ ਨੇ ਕਿਹਾ। ਕਿ ਜਿਹੜਾ ਵੀ ਗੁਰਸਿੱਖ ਕਾਰੋਬਾਰ ਕਰਨਾ ਚਾਹੁੰਦਾ ਹੈ ।ਅਸੀਂ ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣਾ ਕਾਰੋਬਾਰ ਕਰਨ ਕਿਸੇ ਤਰ੍ਹਾਂ ਦਾ ਵਹੀਕਲ ਲੈਣ ਲਈ ਹਰ ਤਰ੍ਹਾਂ ਦਾ ਸਹਿਯੋਗ ਕਰਾਂਗੇ। ਸਾਡਾ ਮੁੱਖ ਮਕਸਦ ਹਰ ਉਸ ਲੋੜਵੰਦ ਸਿੱਖ ਨੂੰ ਆਪਣੇ ਪੈਰਾਂ ਤੇ ਖੜਾ ਕਰਨਾ ਹੈ । ਇਸ ਸਬੰਧ ਸਿੱਖ ਤਾਲਮੇਲ ਕਮੇਟੀ ਨਾਲ ਸੰਪਰਕ ਕਰਕੇ ਹਰ ਤਰਹਾਂ ਦਾ ਸਹਿਯੋਗ ਲਿਆ ਜਾ ਸਕਦਾ ਹੈ। ਇਸ ਮੌਕੇ ਕਾਂਊਟਰ ਰੇਹੜੀ ਲੈਣ ਵਾਲੇ ਬੱਚੇ ਸਿਮਰਜੀਤ ਨੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ। ਇਸ ਤਰ੍ਹਾਂ ਦੀਆਂ ਜਥੇਬੰਦੀਆਂ ਹਰ ਸ਼ਹਿਰ ਵਿੱਚ ਹੋਣੀਆਂ ਚਾਹੀਦੀਆਂ ਹਨ।