Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਮੁੱਖ ਦਫਤਰ ਵਿੱਚ ਵੋਟਾਂ ਦੇ ਫਾਰਮ ਭਰੇ ਜਾ ਰਹੇ ਹਨ

ਸਿੱਖ ਤਾਲਮੇਲ ਕਮੇਟੀ ਵੱਲੋਂ ਮੁੱਖ ਦਫਤਰ ਵਿੱਚ ਵੋਟਾਂ ਦੇ ਫਾਰਮ ਭਰੇ ਜਾ ਰਹੇ ਹਨ

ਜਲੰਧਰ, ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਨ ਦਾ ਕੰਮ ਜੌ ਕੀ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਹੈ।ਹੁਣ ਵੋਟਾਂ ਬਣਾਉਣ ਦੀ ਆਖਰੀ ਤਰੀਕ 20 ਜਨਵਰੀ ਹੈ। ਇਸ ਤੋਂ ਬਾਅਦ ਵੋਟਾਂ ਬਣਨੀਆਂ ਬੰਦ ਹੋ ਜਾਣਗੀਆਂ। ਇਸੇ ਸੰਬੰਧ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੁੱਖ ਦਫਤਰ ਪੁਲੀ ਅਲੀ ਮੁਹੱਲੇ, ਵਿਖੇ ਵੋਟਾਂ ਬਣਾਉਣ ਵਾਲੇ ਫਾਰਮ ਭਰੇ ਜਾ ਰਹੇ ਹਨ । ਫਾਰਮਾ ਨਾਲ ਆਧਾਰ ਕਾਰਡ ਦੀ ਕਾਪੀ ਅਤੇ ਇੱਕ ਫੋਟੋ ਲੋੜੀਂਦੀ ਹੈ। ਇਸ ਸੰਬੰਧ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ , ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ ,ਰਣਜੀਤ ਸਿੰਘ ਗੋਲਡੀ , ਹਰਪ੍ਰੀਤ ਸਿੰਘ ਸੋਨੂ, ਤਜਿੰਦਰ ਸਿੰਘ ਸੰਤ ਨਗਰ ( ਮੀਡੀਆ ਇੰਚਾਰਜ) ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਹੁਣ ਜਦ ਕਿ ਬਿਲਕੁਲ ਥੋੜੇ ਦਿਨ ਵੋਟਾਂ ਬਣਾਉਣ ਵਿੱਚ ਰਹਿ ਗਏ ਹਨ। ਹਰ ਗੁਰਸਿੱਖ ਵੀਰ ਨੂੰ ਅਤੇ ਬੀਬੀ ਨੂੰ ਵੋਟ ਜਰੂਰ ਬਣਾਉਣੀ ਚਾਹੀਦੀ ਹੈ ,ਤਾਂ ਹੀ ਅਸੀਂ ਸਹੀ ਪ੍ਰਤੀਨਿਧੀ ਦੀ ਚੋਣ ਕਰ ਸਕਦੇ ਹਾਂ , ਅਗਰ ਕੋਈ ਵੀਰ ਜਾਂ ਭੈਣ ਫਾਰਮ ਲੈ ਕੇ ਜਾਣਾ ਚਾਹੁੰਦੇ ਹਨ, ਉਹ ਫਾਰਮ ਦਫਤਰ ਤੋਂ ਪ੍ਰਾਪਤ ਕਰ ਸਕਦੇ ਹਨ, ਅਤੇ ਜੋ ਵੋਟ ਦਫਤਰ ਆ ਕੇ ਬਣਾਉਣੀ ਚਾਹੁੰਦੇ ਹਨ। ਉਹ ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਫੋਟੋ ਲੈ ਕੇ ਨਾਲ ਆਉਣ, ਕਿਉਂਕਿ ਦੇਰੀ ਕਾਰਨ ਵੋਟ ਬੰਨੋ ਨਾ ਰਹਿ ਜਾਵੇ ।