Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਸੰਸਥਾ ਦੇ ਸਹਿਯੋਗ ਨਾਲ ਮੰਦਬੁੱਧੀ ਬੀਬੀ ਨੂੰ ਵਾਰਸਾਂ ਦੇ ਹਵਾਲੇ

ਸਿੱਖ ਤਾਲਮੇਲ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਸੰਸਥਾ ਦੇ ਸਹਿਯੋਗ ਨਾਲ ਮੰਦਬੁੱਧੀ ਬੀਬੀ ਨੂੰ ਵਾਰਸਾਂ ਦੇ ਹਵਾਲੇ

ਜਲੰਧਰ, ਅੱਜ ਸਵੇਰੇ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਦੇ ਬਾਹਰ ਇੱਕ ਮੰਦਬੁੱਧੀ ਬੀਬੀ ਬੈਠੀ ਸੀ। ਜਦੋਂ ਬੀਬੀ ਤੋਂ ਪੁੱਛਗਿਛ ਕੀਤੀ ਗਈ ਕਿ ਉਹ ਕਿੱਥੋਂ ਆਈ ਹੈ ।ਤਾਂ ਉਹ ਸਪਸ਼ਟ ਕੁਛ ਵੀ ਨਾ ਦੱਸ ਸਕੀ ।ਸਭ ਤੋਂ ਪਹਿਲਾਂ ਉਸ ਨੂੰ ਕਮੇਟੀ ਵੱਲੋਂ ਪਾਣੀ ਪਿਲਾਇਆ ਗਿਆ, ਅਤੇ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਸੰਸਥਾ ਨਾਲ ਸਿੱਖ ਤਾਲਮੇਲ ਕਮੇਟੀ ਦੇ ਹਰਪ੍ਰੀਤ ਸਿੰਘ ਨੀਟੂ ਨੇ ਸੰਪਰਕ ਕਰਕੇ ਸਾਰੀ ਗੱਲ ਉਹਨਾਂ ਨੂੰ ਦੱਸੀ। ਕਿਉਂਕਿ ਦਿਨ ਬੀਤ ਰਿਹਾ ਸੀ। ਉਸ ਬੀਬੀ ਨੂੰ ਇਕੱਲਾ ਛੱਡਣਾ ਕਿਸੇ ਤਰ੍ਹਾਂ ਵੀ ਠੀਕ ਨਹੀਂ ਸੀ। ਮਨੁੱਖਤਾ ਦੀ ਸੇਵਾ ਸੰਸਥਾ ਦੇ ਆਗੂ ਚਮਨਜੀਤ ਸਿੰਘ ,ਅਮਨਪ੍ਰੀਤ ਸਿੰਘ, ਹਰਜੀਤ ਸਿੰਘ ਮੌਕੇ ਤੇ ਪਹੁੰਚੇ। ਉਹਨਾਂ ਵੱਲੋਂ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਸੋਨੂ ਦੇ ਸਹਿਯੋਗ ਨਾਲ ਬੀਬੀ ਦੇ ਅਸਲ ਵਾਰਸ ਜਿਹਨਾਂ ਵਿੱਚ ਬੀਬੀ ਦਾ ਪਿਤਾ ਅਤੇ ਭਰਾ ਸ਼ਾਮਿਲ ਹਨ ਬਾਰੇ ਪਤਾ ਕੀਤਾ, ਅਤੇ ਓਹਨਾ ਨੂੰ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਬੁਲਾਇਆ ਗਿਆ । ਉਹਨਾਂ ਦੱਸਿਆ ਕਿ ਚਾਰ ਪੰਜ ਦਿਨ ਤੋਂ ਇਹ ਘਰ ਤੋਂ ਗਾਇਬ ਸੀ । ਸਿੱਖ ਤਾਲਮੇਲ ਕਮੇਟੀ ਵੱਲੋਂ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਸਬ ਇੰਸਪੈਕਟਰ ਮਨਜੀਤ ਸਿੰਘ ਨੂੰ ਦਫਤਰ ਬੁਲਾ ਕੇ ਵਾਰਸਾਂ ਤੋਂ ਲਿਖਤੀ ਕਰਵਾ ਕੇ ਬੀਬੀ ਨੂੰ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ , ਅਤੇ ਉਹਨਾਂ ਨੂੰ ਤਾੜਨਾ ਵੀ ਕੀਤੀ ਗਈ। ਕਿ ਅਗਰ ਦੁਬਾਰਾ ਇਸ ਤਰ੍ਹਾਂ ਹੋਇਆ ਤਾਂ ਤੁਹਾਡੇ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਬੀਬੀ ਦੀ ਪੂਰੀ ਤਰ੍ਹਾਂ ਸੇਵਾ ਸੰਭਾਲ ਕਰਨ ਦੀ ਜਿੰਮੇਵਾਰੀ ਤੁਹਾਡੀ ਹੋਵੇਗੀ । ਲੜਕੀ ਦੇ ਭਰਾ ਰਾਜੂ ਅਤੇ ਪਿਤਾ ਮੇਹਰ ਨੇ ਲਿਖ ਕੇ ਜਿੰਮੇਵਾਰੀ ਲਈ ।ਅਤੇ ਪੁਲਿਸ ਦੀ ਮੌਜੂਦਗੀ ਵਿੱਚ ਬੀਬੀ ਕਮਲਾਂ ਨੂੰ ਉਹਨਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ।