ਸਿੱਧੂ ਮੂਸੇਵਾ ਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਗਿਆ ਹੈ। ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਨੂੰ ਅਜ਼ਰਬਾਈਜਾਨ ਤੋਂ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਅਜ਼ਰਬਾਈਜਾਨ ਪਹੁੰਚੀ ਸੀ।ਦੱਸ ਦਈਏ ਕਿ ਸਚਿਨ ਬਿਸ਼ਨੋਈ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਹ ਫਰਜ਼ੀ ਪਾਸਪੋਰਟ ਬਣਾ ਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ ‘ਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ ‘ਚ ਰਹਿ ਕੇ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਈ ਅਤੇ ਫਿਰ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ।NIA ਨੇ ਲਾਰੈਂਸ ਬਿਸ਼ਨੋਈ ਦੇ ਮੁੱਖ ਸਹਿਯੋਗੀ ਵਿਕਰਮਜੀਤ ਸਿੰਘ ਉਰਫ ਵਿਕਰਮ ਬਰਾੜ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਬੇਕਸੂਰ ਲੋਕਾਂ ਅਤੇ ਕਾਰੋਬਾਰੀਆਂ ਦੀ ਟਾਰਗੇਟ ਕਿਲਿੰਗ ‘ਚ ਸ਼ਾਮਲ ਸੀ। ਸਪੈਸ਼ਲ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਵਿਚ ਏ.ਸੀ.ਪੀ., 2 ਇੰਸਪੈਕਟਰਾਂ ਸਮੇਤ ਕਰੀਬ 4 ਅਧਿਕਾਰੀਆਂ ਦੀ ਟੀਮ ਅਜ਼ਰਬਾਈਜਾਨ ਗਈ ਸੀ।
