Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਮੇਰਾ ਨਾਂ ਰਿਲੀਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਮੇਰਾ ਨਾਂ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ।ਇਸ ਗੀਤ ਵਿਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ ਐਸਵਾਈਐਲ ਗੀਤ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਸੀ। ਹਾਲਾਂਕਿ ਇਸ ਗੀਤ ਉਤੇ ਵਿਵਾਦ ਵੀ ਖੜ੍ਹਾ ਹੋ ਗਿਆ ਸੀ ਤੇ ਸਰਕਾਰ ਨੇ ਇਸ ਨੂੰ ਬੈਨ ਵੀ ਕਰ ਦਿੱਤਾ ਸੀ।

ਇਸ ਤੋਂ ਬਾਅਦ 8 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਵ ਉਤੇ ਸਿੱਧੂ ਮੂਸੇਵਾਲਾ ਦਾ ਦੂਸਰਾ ਗੀਤ ’ਵਾਰ’ ਵੀ ਲਾਂਚ ਹੋਇਆ। ਮਰਹੂਮ ਪੰਜਾਬੀ ਗਾਇਕ ਨੇ ਇਹ ਗੀਤ ਪੰਜਾਬ ਦੇ ਮਹਾਨ ਯੋਧੇ ਹਰੀ ਸਿੰਘ ਨਲੂਆ ਉਤੇ ਗਾਇਆ ਗਿਆ ਸੀ।