Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਲਕੌਰ ਸਿੰਘ ਨੂੰ ਦਿੱਤੀ ਗਈ ਧਮਕੀ ਬਾਰੇ ਪੁਲਿਸ ਅਧਿਕਾਰੀ ਅਤੇ ਪਰਿਵਾਰ ਕੁਝ ਵੀ ਪੁਸ਼ਟੀ ਨਹੀਂ ਕਰ ਰਿਹਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸਵੇਰੇ ਬਲਕੌਰ ਸਿੰਘ ਨੇ ਆਪਣੇ ਬੇਟੇ ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਈ-ਮੇਲ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਲਮਾਨ ਖਾਨ ਦਾ ਨਾਂ ਵੀ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਨੂੰ ਵਾਰ-ਵਾਰ ਲਾਰੇਂਸ ਬਿਸ਼ਨੋਈ ਦਾ ਨਾਂ ਲੈਣਾ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਈਮੇਲ ਤੋਂ ਬਾਅਦ ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਛਾਪੇਮਾਰੀ ਕੀਤੀ।ਦੱਸਿਆ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਨੇ ਇਸ ਮਾਮਲੇ ‘ਚ ਰਾਜਸਥਾਨ ਦੇ ਜੋਧਪੁਰ ਦੇ ਰਹਿਣ ਵਾਲੇ 14 ਸਾਲਾ ਲੜਕੇ ਨੂੰ ਪੁਲਿਸ ਹਿਰਾਸਤ ‘ਚ ਲਿਆ ਹੈ ਜਿਸ ਨੂੰ ਸੋਮਵਾਰ ਨੂੰ ਮਾਨਸਾ ਪੁਲਿਸ ਸਾਹਮਣੇ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਹੁਣ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਉਕਤ ਬੱਚੇ ਨੇ ਇਹ ਮੇਲ ਖੁਦ ਭੇਜੀ ਹੈ ਜਾਂ ਕਿਸੇ ਨੇ ਭੇਜੀ ਹੈ। ਇਸ ਦੇ ਨਾਲ ਹੀ ਮਾਨਸਾ ਪੁਲਿਸ ਵੀ ਇਸ ਮਾਮਲੇ ਵਿੱਚ ਕੋਈ ਪੁਸ਼ਟੀ ਨਹੀਂ ਕਰ ਰਹੀ ਹੈ।