Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸੀਵਰੇਜ ਦੇ ਢੱਕਣ ਚੋਰੀ ਕਰਦੀਆਂ ਮਹਿਲਾਵਾਂ ਦਾ ਹੋਇਆ ਪਰਦਾਫਾਸ਼

ਲੁਧਿਆਣਾ ਵਿੱਚ ਮਹਿਲਾ ਚੋਰ ਗਿਰੋਹ ਨੇ ਸ਼ਹਿਰ ਵਿੱਚ ਸੀਵਰੇਜ ਦੇ ਢੱਕਣ ਨੂੰ ਨਿਸ਼ਾਨਾ ਬਣਾਇਆ ਹੈ। ਅਰਜੁਨ ਦੇਵ ਨਗਰ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਔਰਤਾਂ ਗਲੀ ਵਿੱਚੋਂ ਸੀਵਰੇਜ ਦੇ ਢੱਕਣ ਕੱਢ ਕੇ ਇੱਕ ਆਟੋ ਵਿੱਚ ਲੈ ਜਾ ਰਹੀਆਂ ਹਨ। ਚੋਰੀ ਦੀ ਪੂਰੀ ਵਾਰਦਾਤ ਨੂੰ 4 ਔਰਤਾਂ ਨੇ ਅੰਜਾਮ ਦਿੱਤਾ, ਜਿਨ੍ਹਾਂ ‘ਚੋਂ 2 ਨੇ ਪਹਿਲਾਂ ਰੇਕੀ ਕੀਤੀ ਸੀ।

ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਂਝੀ ਕਰ ਮਹੁੱਲਾ ਨਿਵਾਸੀਆਂ ਨੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਇਲਾਕਾ ਨਿਵਾਸੀ ਰਿੰਕੂ ਨੇ ਦੱਸਿਆ ਕਿ ਔਰਤਾਂ ਨਾਲ ਆਇਆ ਵਿਅਕਤੀ ਆਪਣਾ ਆਟੋ ਲੈ ਕੇ ਗਲੀ ਨੰਬਰ 5 ਦੇ ਬਾਹਰ ਖੜ੍ਹਾ ਸੀ। ਆਟੋ ਦਾ ਨੰਬਰ ਠੀਕ ਤਰ੍ਹਾਂ ਨਹੀਂ ਦੇਖਿਆ ਜਾ ਸਕਿਆ ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ।

ਮਹਿਲਾ ਚੋਰਾਂ ਨੂੰ ਫੜਨ ਲਈ ਹੁਣ ਲੋਕਾਂ ਨੇ ਰਾਤ ਸਮੇਂ ਗਲੀਆਂ-ਮੁਹੱਲਿਆਂ ਵਿੱਚ ਚੌਕਸੀ ਰੱਖਣੀ ਸ਼ੁਰੂ ਕਰ ਦਿੱਤੀ ਹੈ। ਇਸ ਸਾਰੀ ਘਟਨਾ ਦਾ ਸੀਸੀਟੀਵੀ ਤਸਵੀਰਾਂ ਨੇ ਵੱਡਾ ਖੁਲਾਸਾ ਕੀਤਾ ਹੈ।