Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਸੂਬਾ ਸਰਕਾਰ ਨੇ ਇੱਕ ਮਹੀਨੇ ਦੇ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਦਾ ਦਿੱਤਾ ਸੀ ਭਰੋਸਾ : ਰੇਸ਼ਮ ਸਿੰਘ ਗਿੱਲ

ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ 25/11 ਵਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਸੰਸਥਾਪਕ ਕਮਲ ਕੁਮਾਰ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਆਮ ਆਦਮੀ ਪਾਰਟੀ ਕੱਚੇ ਵਰਕਰਾਂ ਨਾਲ ਹੋਈ ਪਿਛਲੀ 19-ਦਸੰਬਰ ਨੂੰ ਸ੍ਰੀ ਵਿਜੇ ਕੁਮਾਰ ਜੰਜੂਆ ਚੀਫ਼ ਸੈਕਟਰੀ ਪੰਜਾਬ ਨਾਲ਼ ਮੀਟਿੰਗ ਵਿੱਚ ਮੰਨੀਆ ਹੋਈ ਮੰਗਾ ਨੂੰ ਪੂਰਾ ਨਹੀਂ ਕਰ ਰਹੀ ਜਿਸ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪਾਲਸੀ ਬਣਾਉਣ,
ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਘੱਟ ਤਨਖਾਹ ਵਾਲੇ ਮੁਲਾਜ਼ਮਾਂ ਦੀ ਤਨਖਾਹ ਵਾਧਾ ਲਾਗੂ ਕਰਨ, ਰਿਪੋਰਟਾਂ ਦੀਆਂ ਕੰਡੀਸ਼ਨਾ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ,ਕੰਡੀਸ਼ਨਾ ਵਿੱਚ ਸੋਧ ਕਰਨ ਅਤੇ ਕਿਸੇ ਵੀ ਮੁਲਾਜ਼ਮ ਨੂੰ ਨੋਕਰੀ ਤੋਂ ਕੱਢਿਆ ਨਾ ਜਾਵੇ ਕੇਵਲ ਬਣਦੀ ਸਜ਼ਾ ਦਿੱਤੀ ਜਾਵੇ,5% ਤਨਖ਼ਾਹਾਂ ਵਾਧਾ ਆਪ ਚੀਫ ਸੈਕਟਰੀ ਸਾਹਿਬ ਵਲੋਂ ਮਹੀਨੇ ਵਿੱਚ ਲਾਗੂ ਕਰਨ ਅਤੇ ਨਜਾਇਜ਼ ਭਰਤੀ ਦੇ ਦਿੱਤੇ ਸਬੂਤਾਂ ਦੇ ਇੱਕ ਮਹੀਨੇ ਵਿੱਚ ਕਾਰਵਾਈ ਕਰਨ ਲਈ ਵਿਭਾਗ ਨੂੰ ਕਿਹਾ ਗਿਆ ਸੀ ਇਸ ਦੇ ਨਾਲ ਹੀ ਬਟਾਲਾ ਡਿਪੂ ਦੇ ਕੰਡਕਟਰ ਦੀ ਇੰਕੁਆਰੀ ਨੂੰ ਦੁਬਾਰਾ ਕਰਨ ਦੇ ਆਦੇਸ਼ ਦਿੱਤੇ ਸਨ ਪ੍ਰੰਤੂ ਅੱਜ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਹੀ ਖੜੀਆਂ ਹਨ ਅਤੇ ਵਿਭਾਗ ਵਲੋਂ ਕੋਈ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਉਲਟਾ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਅਤੇ ਵਰਕਰਾਂ ਨੂੰ ਅੱਗੇ ਤੋਂ ਕੋਈ ਸੰਘਰਸ਼ ਨਾ ਕਰਨ ਜਾ ਮੰਗਾਂ ਪ੍ਰਤੀ ਕੋਈ ਨੋਟਿਸ ਨਾ ਭੇਜਣ ਦਬਾਉਣ ਲਈ ਪੱਤਰ ਜਾਰੀ ਕੀਤੇ ਜਾ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਰਕਾਰ ਜਾਂ ਵਿਭਾਗ ਦੇ ਕੋਈ ਵੀ ਅਧਿਕਾਰੀ ਹੱਲ ਨਹੀਂ ਕੱਢਣਾ ਚਾਹੁੰਦੇ ਹਨ ਅਤੇ ਵਿਭਾਗ ਦੇ ਅਧਿਕਾਰੀਆਂ ਯੂਨੀਅਨ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੇ ਹਨ

ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ,ਸੀ ਮੀਤ ਪ੍ਰਧਾਨ ਬਲਵਿੰਦਰ ਸਿੰਘ ਰਾਠ, ਬਲਜੀਤ ਸਿੰਘ, ਕੁਲਵੰਤ ਸਿੰਘ, ਜੁਆਇੰਟ ਸਕੱਤਰ ਜਲੋਰ ਸਿੰਘ,ਜੋਧ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ , ਰਮਨਦੀਪ ਸਿੰਘ,ਰੋਹੀ ਰਾਮ ਸਤਵਿੰਦਰ ਸਿੰਘ, ਰਾਜਕੁਮਾਰ, ਪ੍ਰਦੀਪ ਕੁਮਾਰ, ਦਲਜੀਤ ਸਿੰਘ, ਜਤਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਮੰਨੀਂਆ ਮੰਗਾ ਨੂੰ ਲਾਗੂ ਨਾ ਕਰਕੇ ਅਤੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਅਫ਼ਸਰਸ਼ਾਹੀ ਸਰਕਾਰ ਦੀ ਬਦਨਾਮੀ ਕਰਵਾਉਣਾ ਚਾਹੁੰਦੀ ਹੈ ਇਸ ਲਈ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਚੀਫ ਸੈਕਟਰੀ ਪੰਜਾਬ ਨੂੰ ਇਸ ਮਸਲੇ ਵਿੱਚ ਦਿੱਤੇ ਸਮੇਂ ਮੁਤਾਬਿਕ ਖੁਦ ਦਖਲ ਦੇਕੇ ਮੰਨੀਆ ਮੰਗਾਂ ਲਾਗੂ ਕਰਵਾਉਣੀਆਂ ਚਾਹੀਦੀਆਂ ਹਨ ਇਸ ਸਬੰਧੀ ਯੂਨੀਅਨ ਵਲੋਂ ਸਰਕਾਰ ਨਾਲ ਵਾਰ ਵਾਰ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਕਿਸੇ ਤਰਾਂ ਦਾ ਕੋਈ ਹੱਲ ਜਾ ਜੁਆਬ ਨਹੀਂ ਆ ਰਿਹਾ ਜਿਸ ਕਾਰਨ ਵਰਕਰਾਂ ਦੇ ਰੋਸ ਤੇ ਸਰਕਾਰ ਦੇ ਅੜੀਅਲ ਰਵਈਆ ਨੂੰ ਦੇਖਦੇ ਹੋਏ ਪੰਜਾਬ ਰੋਡਵੇਜ ਪੰਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਮਿਤੀ 29-01-23 ਨੂੰ ਲੁਧਿਆਣੇ ਵਿਖੇ ਸੱਦ ਕੇ ਗੰਭੀਰਤਾ ਨਾਲ ਵਿਚਾਰ ਕਰਕੇ ਅਗਲੇ ਸੰਘਰਸ ਦਾ ਐਲਾਨ ਕਰੇਗੀ ।