Business Khas

ਸੋਨੀਆ ਗਾਂਧੀ ਸਿਹਤ ਖਰਾਬ ਹੋਣ ਪਿੱਛੋਂ ਦਿੱਲੀ ਦੇ ਹਸਪਤਾਲ ਵਿਚ ਭਰਤੀ

ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਛਾਤੀ ‘ਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਬੀਤੀ ਸ਼ਾਮ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਹਸਪਤਾਲ ਨੇ ਕਿਹਾ ਹੈ ਕਿ ਉਹ ਕੁਝ ਸਮੇਂ ਤੋਂ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਕਰ ਰਹੇ ਸੀ ਅਤੇ ਉਨ੍ਹਾਂ ਨੂੰ ਰੁਟੀਨ ਜਾਂਚ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਕਾਂਗਰਸ ਨੇਤਾ ਸੋਨੀਆ ਗਾਂਧੀ 76 ਸਾਲ ਦੇ ਹਨ ਅਤੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਸੰਸਦ ਮੈਂਬਰ ਹਨ।ਮੁੰਬਈ ਵਿਚ ਵਿਰੋਧੀ ਧਿਰਾਂ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਉਹ ਕੁਝ ਦਿਨ ਪਹਿਲਾਂ ਹੀ ਸ੍ਰੀਨਗਰ ਦੇ ਦੌਰੇ ਤੋਂ ਵਾਪਸ ਆਏ ਸਨ।