Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਦਿਸ਼ਾ ਨਿਰਦੇਸਾ ਅਨੁਸਾਰ ਪੰਜ ਮੈਂਬਰੀ ਕਮੇਟੀ ਗੁਰਦੁਆਰਾ ਏਕਤਾ ਵਿਹਾਰ ਪਹੁੰਚੀ

ਜਲੰਧਰ,(ਸੰਜੇ ਸ਼ਰਮਾ)-ਪਿਛਲੇ ਕਾਫੀ ਸਮੇਂ ਤੋਂ ਜਲੰਧਰ ਸ਼ਹਿਰ ਵਿਚ ਗੁਰਦੁਆਰਾ ਗੁਰੂ ਅਮਰਦਾਸ ਇਕਤਾ ਵਿਹਾਰ ਵਿੱਚ ਵਾਦ ਵਿਵਾਦ ਚੱਲ ਰਿਹਾ ਹੈ,ਜਿਸਨੂੰ ਲੈਕੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਸਿਕਾਇਤ ਪਤਰ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਦਿਸਾ ਨਿਰਦੇਸਾ ਅਨੁਸਾਰ ਪੰਜ ਮੈਂਬਰੀ ਕਮੇਟੀ ਏਕਤਾ ਵਿਹਾਰ ਗੁਰੂ ਘਰ ਪਹੁੰਚੀ,ਜਿਨ੍ਹਾਂ ਨੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਕੋਲੋ ਜਾਣਕਾਰੀ ਹਾਸਲ ਕੀਤੀ,ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਬੀਬੀਆਂ ਵੀ ਹਾਜ਼ਰ ਸਨ। ਪੰਜ ਮੈਂਬਰੀ ਕਮੇਟੀ ਵੱਲੋਂ ਹਰਜਿੰਦਰ ਸਿੰਘ ਏਕਤਾ ਵਿਹਾਰ ਨੂੰ ਵੀ ਬੁਲਾਇਆ ਗਿਆ ਸੀ,ਪਰ ਉਹ ਪੰਜ ਮੈਬਰੀ ਕਮੇਟੀ ਅੱਗੇ ਹਾਜਰ ਨਹੀ ਹੋਇਆ। ਸੰਗਤਾਂ ਵੱਲੋਂ ਗੁਰੂ ਘਰ ਵਿੱਚ ਮਾਣ ਮਰਿਆਦਾ ਦੇ ਉਲਟ ਚੱਲ ਰਹੀਆਂ ਕਾਰਵਾਈਆਂ ਬਾਰੇ ਦਸਿਆਂ। ਸੰਗਤਾਂ ਵਿੱਚ ਮੁਹਲਾਂ ਏਕਤਾ ਵਿਹਾਰ,ਗਰੀਨਵੂਡ ਐਵੀਨਿਉ,ਬੈਂਕ ਕਲੋਨ,ਬੈਂਕ ਇਨਕਲੇਵ, ਕੇਸ਼ਵ ਨਗਰ, ਰਾਜਾ ਗਾਰਡਨ, ਮੇਅਰ ਇਨਕਲੇਵ ਤੇ ਸ਼ਿਵ ਵਿਹਾਰ ਆਦਿ ਸੰਗਤਾਂ ਸਾਮਿਲ ਸਨ, ਸੰਗਤਾਂ ਵਿੱਚ ਸਰਦਾਰ ਜਰਨੈਲ ਸਿੰਘ,ਰਾਜਵੀਰ ਸਿੰਘ,ਸਤਵਿੰਦਰ ਸਿੰਘ,ਮੰਗਲ ਸਿੰਘ ਬੇਦੀ,ਅਮਨਦੀਪ ਸਿੰਘ,ਬਲਕਾਰ ਸਿੰਘ,ਬੀਬੀ ਪਰਮਜੀਤ ਕੌਰ, ਬੀਬੀ ਸਿਮਰਜੀਤ ਕੌਰ,ਸੁਰਿੰਦਰ ਕੌਰ, ਪ੍ਰੀਤ ਕੌਰ,ਨੀਤੁ ਕੋਰ,ਰਾਜਵੰਤ ਕੌਰ ਆਦਿ ਹਾਜਰ ਸਨ।
ਸੰਪਰਕ ਨੰਬਰ:- ਅਜੀਤ ਸਿੰਘ 78147-54048