Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ

ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ

ਜਲੰਧਰ, 22 ਨਵੰਬਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਨੂੰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਸ਼ੁੱਕਰਵਾਰ ਰਾਤ ਨੂੰ ਜ਼ਿਲ੍ਹੇ ਵਿੱਚ ਪ੍ਰਵੇਸ਼ ਹੋਣ ਵਾਲਾ ਇਹ ਪਵਿੱਤਰ ਨਗਰ ਕੀਰਤਨ ਸ਼ਨੀਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਆਪਣਾ ਅਗਲਾ ਪੜਾਅ ਮੁੜ ਆਰੰਭ ਕਰਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।ਵੱਡੀ ਗਿਣਤੀ ਸੰਗਤਾਂ ਸਤਿਕਾਰ ਭੇਟ ਕਰਨ ਲਈ ਸੜਕਾਂ ’ਤੇ ਕਤਾਰਾਂ ਬੰਨ੍ਹ ਕੇ ਖੜ੍ਹੀਆਂ ਸਨ। ਜਿਵੇਂ ਹੀ ਨਗਰ ਕੀਰਤਨ ਅੱਗੇ ਵਧਿਆ, ਸੰਗਤਾਂ ਵੱਲੋਂ ਨਤਮਸਤਕ ਹੁੰਦਿਆਂ ਸ਼ਰਧਾ ਭਾਵ ਨਾਲ ਸਵਾਗਤ ਕੀਤਾ ਗਿਆ। ਗੁਰਬਾਣੀ ਦੇ ਸ਼ਬਦ ਗਾਇਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ ਗਿਆ, ਜਿਸ ਨਾਲ ਸਮੁੱਚਾ ਮਾਹੌਲ ਧਾਰਮਿਕ ਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗਿਆ ਗਿਆ।ਪਵਿੱਤਰ ਨਗਰ ਕੀਰਤਨ ਵਿੱਚ ਵੱਖ-ਵੱਖ ਸ਼ਖਸੀਅਤਾਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ, ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਕਾਮਨਾ ਕਰਦਿਆਂ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ ਗਈ।