Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਹਸਪਤਾਲ ਬਿਜਲੀ ਨਾ ਹੋਣ ਕਾਰਨ ਮੋਬਾਇਲ ਦੀ ਟਾਰਚ ਜਗਾ ਕੇ ਕੀਤੀ ਡਲੀਵਰੀ

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਬੱਤੀ ਗੁੱਲ ਹੋਣ ਕਰਨ ਲੇਬਰ ਰੂਮ ਵਿੱਚ ਔਰਤਾਂ ਦੀ ਡਿਲਵਿਰੀ ਕੇਸ ਕਰਨ ਵਿੱਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਆਸ਼ਾ ਵਰਕਰ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਇੱਕ ਘੰਟੇ ਤੋਂ ਬਿਜਲੀ ਨਾ ਹੋਣ ਕਾਰਨ ਮੋਬਾਇਲ ਦੀ ਟਾਰਚ ਜਗਾ ਕੇ ਡਲੀਵਰੀ ਕੀਤੀ ਜਾ ਰਹੀਂ ਹੈ ਹਾਲਾਂਕਿ ਇੱਕ ਸਮੇਂ ਉੱਤੇ 6 ਡਲੀਵਰੀ ਕੇਸ ਆਏ ਹਨ। ਉੱਥੇ ਹੀ ਹਸਪਤਾਲ ਵਿੱਚ ਆਏ ਮਰੀਜ਼ ਦੇ ਪਰਿਵਾਰਕ ਮੈਂਬਰਾ ਨੇ ਵੀ ਸਿਹਤ ਸੁਵਿਧਾਵਾਂ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਕੁਝ ਸਮੇਂ ਬਾਅਦ ਹਸਪਤਾਲ ਦੇ ਐਸ ਐਮ ਓ ਸਰਕਾਰੀ ਹਸਪਤਾਲ ਪੁੱਜੇ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਇਲੈਕਟਰੀਕੱਲ ਸਟਾਫ ਸੱਦ ਕੇ ਬਿਜਲੀ ਬਹਾਲ ਕਾਰਵਾਈ ਜਾ ਰਹੀਂ ਹੈ। ਸਰਕਾਰੀ ਹਸਪਤਾਲ ਵਿੱਚ ਐਮ.ਓ ਦਾ ਕਹਿਣਾ ਹੈ ਤਕਨੀਕੀ ਖਾਮੀ ਆਉਣ ਕਰਕੇ ਬਿਜਲੀ ਬੰਦ ਹੋ ਗਈ ਸੀ ਜਿਸ ਨੂੰ ਹੁਣ ਚਲਾ ਦਿੱਤਾ ਗਿਆ ਹੈ ਅਤੇ ਨਾਲ ਹੀ ਹਸਪਤਾਲ ਪ੍ਰਸ਼ਾਸਨ ਵੱਲੋਂ ਮਰੀਜ਼ਾਂ ਤੋਂ ਮੁਆਫੀ ਵੀ ਮੰਗੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਪਹਿਲੇ ਵੀ ਮਰੀਜਾਂ ਨੂੰ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ।