Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਹੁਣ Toll Plaza ‘ਤੇ ਰੁਕਣ ਦੀ ਨਹੀਂ ਪਵੇਗੀ ਲੋੜ, ਪੜ੍ਹੋ ਪੂਰੀ ਖਬਰ

ਸਫ਼ਰ ਦੌਰਾਨ ਹਾਈਵੇਅ ਉਤੇ ਲੱਗੇ ਟੋਲ ਪਲਾਜ਼ੇ (Toll Plaza) ਉਤੇ ਹਮੇਸ਼ਾਂ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਇਸ ਜਾਮ ਕਾਰਨ ਯਾਤਰੀਆਂ ਨੂੰ ਖਾਸੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਹਾਲਾਂਕਿ ਫਾਸਟੈਗ (FASTag) ਦੇ ਲਾਗੂ ਹੋਣ ਨਾਲ ਟੋਲ ਪਲਾਜ਼ਾ ‘ਤੇ ਲੱਗਣ ਵਾਲੇ ਔਸਤ ਸਮੇਂ ‘ਚ ਕਮੀ ਆਈ ਹੈ ਪਰ ਆਉਣ ਵਾਲੇ ਸਮੇਂ ‘ਚ ਟੋਲ ਉਤੇ ਰੁਕਣ ਦੀ ਪਰੇਸ਼ਾਨੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ ਕਿਉਂਕਿ ਸਰਕਾਰ ਜਲਦ ਹੀ ਟੋਲ ਪਲਾਜ਼ਾ ‘ਤੇ ਇਕ ਖਾਸ ਤਕਨੀਕ ਲਾਗੂ ਕਰਨ ਜਾ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ‘ਤੇ ਟ੍ਰੈਫਿਕ ਜਾਮ ਵਰਗੇ ਹਾਲਾਤ ਪੈਦਾ ਨਹੀਂ ਹੋਣਗੇ।

ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ‘ਚ ਟੋਲ ਪਲਾਜ਼ਿਆਂ ‘ਤੇ ਲੱਗਣ ਵਾਲੇ ਔਸਤ ਸਮੇਂ ‘ਚ ਕਮੀ ਆਈ ਹੈ। ਇਹ ਉਡੀਕ ਸਮਾਂ ਔਸਤਨ 734 ਸਕਿੰਟ ਸੀ, ਜੋ ਹੁਣ ਘਟ ਕੇ ਸਿਰਫ਼ 47 ਸਕਿੰਟ ਰਹਿ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੈਸ਼ਨਲ ਹਾਈਵੇਅ ‘ਤੇ ਫਾਸਟੈਗ ਲਗਾਉਣ ਤੋਂ ਬਾਅਦ ਟੋਲ ਪਲਾਜ਼ਿਆਂ ਦੀ ਉਗਰਾਹੀ ‘ਚ ਵਾਧਾ ਹੋਇਆ ਹੈ।