Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਹੁਣ ਅੱਧੇ ਸਮੇਂ ‘ਚ ਤੈਅ ਹੋਵੇਗਾ ਜਲੰਧਰ ਤੋਂ ਚੰਡੀਗੜ੍ਹ ਤੱਕ ਦਾ ਸਫ਼ਰ

ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਨੰਬਰ-344A ‘ਤੇ ਫਗਵਾੜਾ ਤੋਂ ਰੂਪਨਗਰ ਤੱਕ 4-ਲੇਨ ਵਾਲੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕਿਹਾ, “ਪੰਜਾਬ ਵਿੱਚ ਹਾਈਵੇਅ ਸੁਵਿਧਾਵਾਂ ਦੇ ਵਿਕਾਸ ਲਈ ਨੈਸ਼ਨਲ ਹਾਈਵੇਅ ਨੰਬਰ 344ਏ ‘ਤੇ ਫਗਵਾੜਾ ਤੋਂ ਰੂਪਨਗਰ ਤੱਕ 4-ਲੇਨ (Phagwara to Rupnagar highway) ਗਰੀਨ ਹਾਈਵੇਅ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ 1,367 ਕਰੋੜ ਰੁਪਏ ਖਰਚ ਕੀਤੇ ਜਾਣਗੇ।”

ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ “ਇਸ ਪ੍ਰਾਜੈਕਟ ਨੂੰ 8,367 ਕਿਲੋਮੀਟਰ ਦੀ ਲਾਗਤ ਨਾਲ ਹਾਈਬ੍ਰਿਡ ਐਨੂਅਟੀ ਮੋਡ ਵਿੱਚ ਚਲਾਇਆ ਜਾ ਰਿਹਾ ਹੈ। ਇਹ ਸੈਕਸ਼ਨ-ਅੰਮ੍ਰਿਤਸਰ, ਚੰਡੀਗੜ੍ਹ, ਕਪੂਰਥਲਾ ਵਰਗੇ ਵੱਡੇ ਸ਼ਹਿਰਾਂ ਨੂੰ ਜੋੜੇਗਾ ਅਤੇ ਕਪੂਰਥਲਾ, ਜਲੰਧਰ, ਲੁਧਿਆਣਾ, ਰੋਪੜ ਅਤੇ ਮੁਹਾਲੀ ਲਈ ਆਉਣ-ਜਾਣ ਨੂੰ ਹੋਰ ਸੁਵਿਧਾਜਨਕ ਬਣਾਵੇਗਾ।”

ਉਨ੍ਹਾਂ ਇਹ ਵੀ ਕਿਹਾ ਕਿ “ਇਸਦੇ ਨਾਲ ਜਲੰਧਰ ਤੋਂ ਲੈ ਕੇ ਚੰਡੀਗੜ੍ਹ ਤੱਕ ਦੇ ਸਫ਼ਰ ਦਾ ਸਮਾਂ ਘੱਟ ਜਾਵੇਗਾ ਅਤੇ ਇਸਦੇ ਨਾਲ ਹੀ ਇਹ ਖਟਕੜ ਕਲਾਂ ਦੀ ਸਿੱਧੀ ਪਹੁੰਚ ਪ੍ਰਦਾਨ ਕਰੇਗਾ, ਜੋ ਕਿ ਸ਼ਹੀਦ ਭਗਤ ਸਿੰਘ ਜੀ ਦਾ ਜੱਦੀ ਪਿੰਡ ਹੈ।” ਦੱਸ ਦਈਏ ਕਿ ਨਿਤਿਨ ਗਡਕਰੀ ਵੱਲੋਂ ਹਾਲ ਹੀ ‘ਚ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈੱਸਵੇਅ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਐਕਸਪ੍ਰੈੱਸਵੇਅ ਦਾ 600 ਕਿਲੋਮੀਟਰ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਇਸ ਐਕਸਪ੍ਰੈਸਵੇਅ ਦਾ ਕੁਝ ਹਿੱਸਾ ਰਾਜਸਥਾਨ ਅਤੇ ਗੁਜਰਾਤ ਵਿੱਚ ਪੂਰਾ ਹੋ ਗਿਆ ਹੈ। ਇਸ ਐਕਸਪ੍ਰੈੱਸਵੇਅ ਦਾ ਸਭ ਤੋਂ ਵੱਡਾ ਹਿੱਸਾ 636 ਕਿਲੋਮੀਟਰ, ਰਾਜਸਥਾਨ ਤੋਂ ਗੁਜ਼ਰਦਾ ਹੈ ਅਤੇ ਪੰਜਾਬ ਵਿੱਚ ਇਸ ਦੀ ਲੰਬਾਈ ਕੁੱਲ 300 ਕਿਲੋਮੀਟਰ ਹੈ। ਜਦੋਂ ਇਹ ਐਕਸਪ੍ਰੈੱਸਵੇਅ ਪੂਰੀ ਤਰ੍ਹਾਂ ਬਣ ਜਾਵੇਗਾ ਤਾਂ ਗੁਜਰਾਤ ਤੋਂ ਪੰਜਾਬ ਦੀ ਦੂਰੀ ਮਹਿਜ਼ 13 ਘੰਟਿਆਂ ਵਿੱਚ ਪੂਰੀ ਹੋ ਸਕੇਗੀ।