Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਹੁਣ ਤੱਕ 238 ਲੋਕਾਂ ਦੀ ਮੌਤ, 900 ਤੋਂ ਵੱਧ ਲੋਕ ਜ਼ਖਮੀ

ਓਡੀਸ਼ਾ ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸਾ ਵਾਪਰਿਆਂ ਜਿਸ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 238 ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 900 ਲੋਕ ਜ਼ਖਮੀ ਹੋਏ ਹਨ।ਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ‘ਤੇ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਉਹ ਹਾਦਸੇ ਦੀ ਤਾਜ਼ਾ ਸਥਿਤੀ ਬਾਰੇ ਚਰਚਾ ਕਰਨਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 50,000 ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿ ਕੇ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ।ਦੱਸ ਦਈਏ ਕਿ ਕੋਰੋਮੰਡਲ ਐਕਸਪ੍ਰੈਸ (12841-ਅੱਪ), ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਅਤੇ ਇੱਕ ਮਾਲ ਗੱਡੀ ਸਟੇਸ਼ਨ ਦੇ ਨੇੜੇ ਟਕਰਾ ਗਈ ਸੀ। ਜਿਸ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਨਾਲ ਹੀ ਰੇਲਵੇ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।