Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਹੁਣ ਪੰਜਾਬ ’ਚ ਆਯੂਸ਼ਮਾਨ ਭਾਰਤ ਸਕੀਮ ਤਹਿਤ ਨਹੀਂ ਹੋਵੇਗਾ ‘ਮੁਫ਼ਤ’ ਇਲਾਜ

ਹੁਣ ਪੰਜਾਬ ’ਚ ਆਯੂਸ਼ਮਾਨ ਭਾਰਤ ਸਕੀਮ ਤਹਿਤ ਨਹੀਂ ਹੋਵੇਗਾ ‘ਮੁਫ਼ਤ’ ਇਲਾਜ

ਲੁਧਿਆਣਾ ’ਚ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀਏਸ਼ਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ। ਨਾਲ ਹੀ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਯੁਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਪੈਸਾ ਹੀ ਨਹੀਂ ਮਿਲ ਰਿਹਾ ਹੈ।ਪ੍ਰੈਸ ਕਾਨਫਰੰਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਅੱਜ ਤੋਂ ਪੂਰੇ ਪੰਜਾਬ ’ਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਦੇ ਤਹਿਤ ਹੁਣ ਹਸਪਤਾਲਾਂ ’ਚ ਮਰੀਜ਼ਾਂ ਦਾ ਇਲਾਜ ਨਹੀਂ ਕਰਨਗੇ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਇਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ। ਡਾਕਟਰਾਂ ਨੇ ਅੱਗੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਦੇ ਤਹਿਤ ਜਿਹੜੇ ਮਰੀਜ਼ਾਂ ਦੇ ਇਲਾਜ ਕੀਤੇ ਹਨ ਉਨਾਂ ਮਰੀਜ਼ਾਂ ਦੇ ਬਿੱਲ ਸਰਕਾਰ ਨੂੰ ਭੇਜੇ ਗਏ ਹਨ ਪਰ ਉਨ੍ਹਾਂ ਵੱਲੋਂ ਅਜੇ ਤੱਕ ਬਿੱਲਾਂ ਨੂੰ ਪਾਸ ਨਹੀਂ ਕੀਤਾ ਗਿਆ ਹੈ। ਜਿਹੜੇ ਬਿੱਲ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ ਉਸਦੀ ਰਕਮ 600 ਕਰੋੜ ਰੁਪਏ ਤੋਂ ਉੱਪਰ ਦੀ ਬਣਦੀ ਹੈ। ਜਿਸ ਦੇ ਚੱਲਦੇ ਡਾਕਟਰਾਂ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਦੇ ਤਹਿਤ ਕਿਸੇ ਵੀ ਮਰੀਜ ਦਾ ਹੁਣ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਇਲਾਜ ਨਹੀਂ ਕੀਤਾ ਜਾਵੇਗਾ।